CM ਮਾਨ ਨੇ ਪੰਜਾਬ ਵਾਸੀਆਂ ਨੂੰ ਦਿੱਤੀਆਂ ਲੋਹੜੀ ਦੀਆਂ ਵਧਾਈਆਂ
ਚੰਡੀਗੜ੍ਹ: 13 ਜਨਵਰੀ, ਦੇਸ਼ ਕਲਿੱਕ ਬਿਓਰੋ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਲੋਹੜੀ ਦੇ ਪਵਿੱਤਰ ਤਿਉਹਾਰ ਦੀਆਂ ਮੁਬਾਰਕਾਂ ਦਿੱਤੀਆਂ ਹਨ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਲਿਖਿਆ ਹੈ ਕਿ ਲੋਹੜੀ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ। ਇਹ ਪਵਿੱਤਰ ਤਿਉਹਾਰ ਤੁਹਾਡੇ ਸਾਰਿਆਂ ਦੇ ਜੀਵਨ ਵਿੱਚ ਬਹੁਤ ਸਾਰੀਆਂ ਖੁਸ਼ੀਆਂ, ਚੰਗੀ ਸਿਹਤ ਅਤੇ ਖੁਸ਼ਹਾਲੀ ਲੈ ਕੇ ਆਵੇ।