ਚਾਚੇ ਨੇ 1500 ਰੁਪਏ ਪਿੱਛੇ ਭਤੀਜੇ ਨੂੰ ਪੈਟਰੋਲ ਪਾ ਕੇ ਅੱਗ ਲਗਾਈ
ਚੰਡੀਗੜ੍ਹ, 13 ਜਨਵਰੀ, ਦੇਸ਼ ਕਲਿਕ ਬਿਊਰੋ :
ਹਰਿਆਣਾ ਦੇ ਪਾਣੀਪਤ ‘ਚ ਇਕ ਚਾਚੇ ਨੇ ਆਪਣੇ ਹੀ ਭਤੀਜੇ ‘ਤੇ ਪੈਟਰੋਲ ਪਾ ਕੇ ਉਸ ਨੂੰ ਅੱਗ ਲਗਾ ਦਿੱਤੀ। ਜਦੋਂ ਉਸ ਦੇ ਪੂਰੇ ਸਰੀਰ ਨੂੰ ਅੱਗ ਲੱਗ ਗਈ ਤਾਂ ਨੌਜਵਾਨ ਬੁਰੀ ਤਰ੍ਹਾਂ ਚੀਕਣ ਲੱਗਾ। ਪੁੱਤਰ ਦੀ ਆਵਾਜ਼ ਸੁਣ ਕੇ ਉਸ ਦੀ ਮਾਂ ਉੱਥੇ ਪਹੁੰਚ ਗਈ।
ਨੌਜਵਾਨ ਦੀ ਮਾਂ ਨੇ ਕਿਸੇ ਤਰ੍ਹਾਂ ਅੱਗ ਬੁਝਾਈ। ਇਸ ਦੌਰਾਨ ਮੁਲਜ਼ਮ ਉਥੋਂ ਫ਼ਰਾਰ ਹੋ ਗਏ। ਪਰਿਵਾਰਕ ਮੈਂਬਰ ਨੌਜਵਾਨ ਨੂੰ ਸਿਵਲ ਹਸਪਤਾਲ ਲੈ ਗਏ। ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਮੁੱਢਲੀ ਸਹਾਇਤਾ ਤੋਂ ਬਾਅਦ ਰੋਹਤਕ ਪੀਜੀਆਈ ਰੈਫਰ ਕਰ ਦਿੱਤਾ ਗਿਆ।
ਇਹ ਝਗੜਾ 1500 ਰੁਪਏ ਦੀ ਮਜ਼ਦੂਰੀ ਦੇ ਲੈਣ-ਦੇਣ ਨੂੰ ਲੈ ਕੇ ਹੋਇਆ।ਮੁਲਜ਼ਮ ਚਾਚੇ ਦੇ ਨਾਲ-ਨਾਲ ਉਸ ਦੇ ਪਰਿਵਾਰ ਦੇ 3 ਹੋਰ ਲੋਕ ਵੀ ਇਸ ਵਾਰਦਾਤ ‘ਚ ਸ਼ਾਮਲ ਸਨ।