ਸੜਕੀ ਹਾਦਸਿਆਂ ਵਿੱਚ ਜ਼ਖਮੀ ਮਰੀਜ਼ਾਂ ਨੂੰ ਫ਼ਰਿਸ਼ਤੇ ਸਕੀਮ ਤਹਿਤ ਮੁਫ਼ਤ ਇਲਾਜ ਉਪਲਬਧ

ਸਿਹਤ

ਸੜਕੀ ਹਾਦਸਿਆਂ ਵਿੱਚ ਜ਼ਖਮੀ ਮਰੀਜ਼ਾਂ ਨੂੰ ਫ਼ਰਿਸ਼ਤੇ ਸਕੀਮ ਤਹਿਤ ਮੁਫ਼ਤ ਇਲਾਜ ਉਪਲਬਧ

— ਫ਼ਰਿਸ਼ਤੇ ਯੋਜਨਾ ਦੁਰਘਟਨਾ ਪੀੜਤਾਂ ਲਈ ਵਰਦਾਨ – ਡਾ. ਅੰਜੂ  ਸਿੰਗਲਾ 

ਦਲਜੀਤ ਕੌਰ 

ਸੰਗਰੂਰ, 13 ਜਨਵਰੀ, 2025: ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਡਾ. ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਸੜਕੀ ਹਾਦਸਿਆਂ ਵਿੱਚ ਜਖ਼ਮੀ ਮਰੀਜ਼ਾਂ ਨੂੰ ਫਰਿਸ਼ਤੇ ਸਕੀਮ ਤਹਿਤ ਮੁਫ਼ਤ ਇਲਾਜ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ.  ਅੰਜੂ ਸਿੰਗਲਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਰਕਾਰ ਵੱਲੋਂ ਸੜਕੀ ਹਾਦਸਿਆਂ ਦੌਰਾਨ ‘ਗੋਲਡਨ ਆਵਰ’ ਸਮੇਂ ਹਾਦਸਾ ਪੀੜਤਾਂ ਦਾ ਨੇੜਲੇ ਸਰਕਾਰੀ ਹਸਪਤਾਲਾਂ ਸਮੇਤ ਪ੍ਰਾਈਵੇਟ ਸੂਚੀਬੱਧ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕਰਵਾ ਕੇ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ‘ਗੋਲਡਨ ਆਵਰ’ ਸੜਕ ਦੁਰਘਟਨਾ ਤੋਂ ਬਾਅਦ ਪਹਿਲਾ ਮਹੱਤਵਪੂਰਨ ਘੰਟਾ ਹੁੰਦਾ ਹੈ ਜਿਸ ਦੌਰਾਨ ਜੇਕਰ ਕਿਸੇ ਗੰਭੀਰ ਜ਼ਖਮੀ ਵਿਅਕਤੀ ਨੂੰ ਡਾਕਟਰੀ ਇਲਾਜ ਮਿਲ ਜਾਵੇ ਤਾਂ ਉਸ ਦੀ ਜਾਨ ਬਚਣ ਦੀ ਸੰਭਾਵਨਾ ਬਹੁਤ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿਖੇ 7 ਸਰਕਾਰੀ ਹਸਪਤਾਲਾਂ ਤੋਂ ਇਲਾਵਾ 8 ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ‘ਚ ਮੁਫ਼ਤ ਇਲਾਜ ਕਰਵਾਇਆ ਜਾ ਸਕਦਾ ਹੈ। 

ਡਿਪਟੀ ਮੈਡੀਕਲ ਕਮਿਸ਼ਨਰ-ਕਮ-ਨੋਡਲ ਅਫਸਰ ਡਾ. ਵਿਕਾਸ ਧੀਰ  ਨੇ ਦੱਸਿਆ ਕਿ ਸੜਕ ਹਾਦਸੇ ਦੇ ਇਲਾਜ ਲਈ ਹਸਪਤਾਲ ਵਿੱਚ ਲਿਜਾਣ ਸਮੇਂ ਵਿਅਕਤੀ ਨੂੰ ਸਰਕਾਰ ਵੱਲੋਂ ਸਨਮਾਨਿਤ ਵੀ ਕੀਤਾ ਜਾਵੇਗਾ। ਉਦੋਂ ਤੱਕ ਪੁਲਿਸ ਵੱਲੋਂ ਕਿਸੇ ਕਿਸਮ ਦੀ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ, ਜਦੋਂ ਤੱਕ ਸੜਕ ਦੁਰਘਟਨਾ ਦੇ ਸ਼ਿਕਾਰ ਵਿਅਕਤੀ ਨੂੰ ਹਸਪਤਾਲ ਲੈ ਕੇ ਆਇਆ ਵਿਅਕਤੀ ਖੁਦ ਚਸ਼ਮਦੀਦ ਗਵਾਹ ਬਣਨ ਦੀ ਇੱਛਾ ਨਾ ਰੱਖਦਾ ਹੋਵੇ।  ਉਹਨਾਂ ਦੱਸਿਆ ਕਿ ਫ਼ਰਿਸ਼ਤੇ ਸਕੀਮ ਅਧੀਨ ਪੰਜਾਬ ਦੇ ਸਮੂਹ ਇੰਪੈਨਲਡ ਹਸਪਤਾਲਾਂ ਦੀ ਸੂਚੀ ਵਿਭਾਗ ਦੀ ਵੈਬਸਾਈਟ sha.punjab.gov.in ‘ਤੇ ਉਪਲੱਬਧ ਹੈ। ਦੁਰਘਟਨਾ ਸਮੇਂ ਰਾਜ ਮਾਰਗਾਂ ‘ਤੇ ਜਲਦੀ ਡਾਕਟਰੀ ਇਲਾਜ ਦੇਣ ਲਈ ਨੇੜੇ ਦੇ ਹਸਪਤਾਲਾਂ ਨੂੰ ਰਜਿਸਟਰ ਕੀਤਾ ਗਿਆ ਤਾਂ ਜੋ ਦੁਰਘਟਨਾ ਦੇ ਸ਼ਿਕਾਰ ਵਿਆਕਤੀ ਦੀ ਕੀਮਤੀ ਜਾਨ ਨੂੰ ਬਚਾਇਆ ਜਾ ਸਕੇ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।