ਤਰਨਤਾਰਨ, 14 ਜਨਵਰੀ, ਦੇਸ਼ ਕਲਿੱਕ ਬਿਓਰੋ ;
ਚਾਈਨਾ ਡੋਰ ਨਾਲ ਪਤੰਗ ਚੜ੍ਹਾ ਰਹੇ 6 ਸਾਲਾ ਇਕਲੌਤਾ ਪੁੱਤ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਤਰਨਤਾਰਨ ਵਿੱਚ 6 ਸਾਲਾ ਬੱਚਾ ਦਿਲ ਜਾਨ ਸਿੰਘ ਚਾਈਨਾ ਡੋਰ ਨਾਲ ਪਤੰਗ ਉਡਾ ਰਿਹਾ ਸੀ। ਪਤੰਗ ਚੜ੍ਹਾਉਂਦੇ ਸਮੇਂ ਉਸਦੀ ਚਾਈਨਾ ਡੋਰ ਘਰ ਦੇ ਨੇੜੀਓਂ ਲੰਘਦੀਆਂ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਨਾਲ ਛੂਹ ਗਈ, ਜਿਸ ਕਾਰਨ ਡੋਰ ਵਿੱਚ ਕਰੰਟ ਆ ਗਿਆ ਅਤੇ ਦਿਲਜਾਨ ਨੂੰ ਲਪੇਟ ਵਿੱਚ ਲੈ ਲਿਆ। ਕਰੰਟ ਲੱਗਣ ਤੋਂ ਬਾਅਦ ਤੁਰੰਤ ਉਸ ਨੂੰ ਸਰਕਾਰੀ ਹਸਪਤਾਲ ਵਿੱਚ ਲਿਆਂਦਾ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਦਿਲਜਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ।