ਚੰਡੀਗੜ੍ਹ, 14 ਜਨਵਰੀ, ਦੇਸ਼ ਕਲਿਕ ਬਿਊਰੋ :
ਕਿਸਾਨ ਅੰਦੋਲਨ ਦਰਮਿਆਨ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਮੰਗਲਵਾਰ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਮੁਲਾਕਾਤ ਕੀਤੀ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ‘ਚ ਕਿਸਾਨਾਂ ਦੀਆਂ ਮੰਗਾਂ ‘ਤੇ ਚਰਚਾ ਕੀਤੀ ਗਈ।
ਦੂਜੇ ਪਾਸੇ ਖਨੌਰੀ ਮੋਰਚੇ ‘ਤੇ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਦੀ ਮੀਟਿੰਗ ਹੋਈ, ਜਿਸ ‘ਚ ਅੰਦੋਲਨ ਨੂੰ ਅੱਗੇ ਲਿਜਾਣ ਲਈ ਰਣਨੀਤੀ ਤਿਆਰ ਕੀਤੀ ਗਈ। ਇਸ ਦੇ ਨਾਲ ਹੀ ਹਰਿਆਣਾ ਦੇ ਕੈਥਲ ਜ਼ਿਲ੍ਹੇ ਤੋਂ ਕਿਸਾਨਾਂ ਦਾ ਇੱਕ ਜਥਾ ਖਨੌਰੀ ਸਰਹੱਦ ਪਹੁੰਚੇਗਾ।
ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ, ਕਿਸਾਨੀ ਮੰਗਾਂ ‘ਤੇ ਹੋਈ ਚਰਚਾ