ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਪ੍ਰਧਾਨ ਬਣਾਇਆ
ਮੁਕਤਸਰ ਸਾਹਿਬ, 14 ਜਨਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਖਾਲਿਸਤਾਨ ਪੱਖੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦਾ ਨਾਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਰੱਖਿਆ ਗਿਆ ਹੈ। ਇਸ ਗੱਲ ਦਾ ਐਲਾਨ ਅੱਜ ਮੰਗਲਵਾਰ ਨੂੰ ਮੁਕਤਸਰ ਵਿੱਚ ਮਾਘੀ ਮੇਲੇ ਵਿੱਚ ਹੋਈ ਸਿਆਸੀ ਕਾਨਫਰੰਸ ਵਿੱਚ ਕੀਤਾ ਗਿਆ।
ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਨੂੰ ਪਾਰਟੀ ਦਾ ਪ੍ਰਧਾਨ ਬਣਾਇਆ ਗਿਆ ਹੈ। ਅੰਮ੍ਰਿਤਪਾਲ ਖਿਲਾਫ ਦੇਸ਼ ਧ੍ਰੋਹ ਦੇ ਦੋਸ਼ ਤਹਿਤ ਐਨ.ਐਸ.ਏ. ਲਗਾਇਆ ਗਿਆ ਹੈ।ਪ੍ਰਧਾਨ ਅੰਮ੍ਰਿਤਪਾਲ ਸਿੰਘ ਇਸ ਸਮੇਂ ਜੇਲ੍ਹ ਵਿੱਚ ਹੋਣ ਕਾਰਨ ਪਾਰਟੀ ਨੂੰ ਚਲਾਉਣ ਲਈ ਕਮੇਟੀ ਬਣਾਈ ਗਈ ਹੈ।
ਇਸ ਦੌਰਾਨ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਅਤੇ ਫਰੀਦਕੋਟ ਤੋਂ ਆਜ਼ਾਦ ਸੰਸਦ ਮੈਂਬਰ ਸਰਬਜੀਤ ਸਿੰਘ ਵੀ ਮੌਜੂਦ ਸਨ। ਪਾਰਟੀ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਦੱਸਿਆ ਕਿ ਪਾਰਟੀ ਲਈ 3 ਨਾਂ ਚੋਣ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚ ਇਸ ਨਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਮਾਘੀ ਮੇਲੇ ‘ਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨਵੀਂ ਪਾਰਟੀ ਦਾ ਐਲਾਨ