ਲੁਧਿਆਣਾ, 14 ਜਨਵਰੀ, ਦੇਸ਼ ਕਲਿਕ ਬਿਊਰੋ :
ਲੁਧਿਆਣਾ ਵਿੱਚ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਜਨਤਾ ਨਗਰ ਇਲਾਕੇ ਵਿੱਚੋਂ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਨਸ਼ਾ ਤਸਕਰ ਕੋਲੋਂ 1 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਜ਼ਾਰ ਵਿੱਚ ਕੀਮਤ ਕਰੀਬ 6 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਫੜੇ ਗਏ ਨਸ਼ਾ ਤਸਕਰ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਟੀਟੂ ਵਜੋਂ ਹੋਈ ਹੈ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮ ਤੋਂ ਹੈਰੋਇਨ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।
Published on: ਜਨਵਰੀ 14, 2025 11:03 ਪੂਃ ਦੁਃ