ਚੰਡੀਗੜ੍ਹ, 14 ਜਨਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ 27 ਜਨਵਰੀ ਤੱਕ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਦਰਅਸਲ ਗਣਤੰਤਰ ਦਿਵਸ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ 27 ਜਨਵਰੀ ਤੱਕ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।
ਇਹ ਹੁਕਮ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਜਾਰੀ ਕੀਤੇ ਹਨ। ਜਿਸ ਵਿੱਚ ਡੀਜੀਪੀ ਯਾਦਵ ਨੇ ਕਿਹਾ- ਪੰਜਾਬ ਵਿੱਚ 27 ਜਨਵਰੀ ਤੱਕ ਕਿਸੇ ਵੀ ਪੁਲਿਸ ਮੁਲਾਜ਼ਮ ਨੂੰ ਛੁੱਟੀ ਨਹੀਂ ਦਿੱਤੀ ਜਾਵੇਗੀ।
ਇਸ ਸਬੰਧੀ ਆਈਜੀ ਹੈੱਡਕੁਆਰਟਰ ਡਾ.ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਸਖ਼ਤ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸੇ ਵੀ ਪੁਲੀਸ ਮੁਲਾਜ਼ਮ ਨੂੰ 27 ਜਨਵਰੀ ਤੱਕ ਛੁੱਟੀ ਨਹੀਂ ਦਿੱਤੀ ਜਾਵੇਗੀ। ਪੰਜਾਬ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਸੂਬੇ ਭਰ ਵਿੱਚ 24 ਘੰਟੇ ਤਿਆਰ ਰਹੇਗੀ।
Published on: ਜਨਵਰੀ 14, 2025 1:51 ਬਾਃ ਦੁਃ