ਜਲੰਧਰ, 15 ਜਨਵਰੀ, ਦੇਸ਼ ਕਲਿਕ ਬਿਊਰੋ :
ਜਲੰਧਰ ‘ਚ ਅੱਜ ਸਵੇਰੇ ਸੀਆਈਏ ਸਟਾਫ਼ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਇਸ ਘਟਨਾ ‘ਚ ਦੋ ਗੈਂਗਸਟਰ ਜ਼ਖਮੀ ਹੋ ਗਏ। ਦੋਵੇਂ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਹਨ। ਮੁਲਜ਼ਮ ਜਲੰਧਰ ਪੁਲੀਸ ਨੂੰ ਇੱਕ ਪੁਰਾਣੇ ਕੇਸ ਵਿੱਚ ਲੋੜੀਂਦੇ ਸਨ। ਇਹ ਮੁਕਾਬਲਾ ਸਿਟੀ ਪੁਲਿਸ ਵੱਲੋਂ ਵਡਾਲਾ ਚੌਕ ਨੇੜੇ ਕੀਤਾ ਗਿਆ। ਫਿਲਹਾਲ ਸਿਟੀ ਪੁਲਸ ਦੀਆਂ ਟੀਮਾਂ ਘਟਨਾ ਵਾਲੀ ਥਾਂ ‘ਤੇ ਘੁੰਮ ਰਹੀਆਂ ਹਨ।
ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਜਲੰਧਰ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਮੁਲਜ਼ਮਾਂ ਨੇ ਪੁਲੀਸ ਪਾਰਟੀ ’ਤੇ ਗੋਲੀਆਂ ਚਲਾ ਦਿੱਤੀਆਂ ਲ। ਜਿਸ ਤੋਂ ਬਾਅਦ ਜਦੋਂ ਸੀਆਈਏ ਸਟਾਫ਼ ਸਿਟੀ ਦੀ ਟੀਮ ਨੇ ਜਵਾਬੀ ਕਾਰਵਾਈ ਕੀਤੀ ਤਾਂ ਮੁਲਜ਼ਮਾਂ ਦੇ ਪੈਰਾਂ ਵਿੱਚ ਗੋਲੀਆਂ ਲੱਗ ਗਈਆਂ ਅਤੇ ਉਨ੍ਹਾਂ ਨੂੰ ਕਾਬੂ ਕਰ ਲਿਆ ਗਿਆ।
Published on: ਜਨਵਰੀ 15, 2025 10:50 ਪੂਃ ਦੁਃ