ਅਰਵਿੰਦ ਕੇਜਰੀਵਾਲ ‘ਤੇ ਹੋ ਸਕਦਾ ਹਮਲਾ, ਖੁਫੀਆ ਏਜੰਸੀਆਂ ਨੇ ਪੁਲਿਸ ਨਾਲ ਜਾਣਕਾਰੀ ਕੀਤੀ ਸਾਂਝੀ
ਨਵੀਂ ਦਿੱਲੀ, 15 ਜਨਵਰੀ, ਦੇਸ਼ ਕਲਿਕ ਬਿਊਰੋ :
ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆਈ ਹੈ। ਖੁਫੀਆ ਏਜੰਸੀਆਂ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਖੁਫੀਆ ਏਜੰਸੀਆਂ ਨੇ ਖ਼ਦਸ਼ਾ ਜਤਾਇਆ ਹੈ ਕਿ ਖਾਲਿਸਤਾਨੀ ਅਨਸਰ ਕੇਜਰੀਵਾਲ ‘ਤੇ ਹਮਲਾ ਕਰ ਸਕਦੇ ਹਨ।ਖੁਫੀਆ ਏਜੰਸੀਆਂ ਨੇ ਦਿੱਲੀ ਪੁਲਿਸ ਨਾਲ ਜਾਣਕਾਰੀ ਸਾਂਝੀ ਕੀਤੀ ਹੈ।
ਜਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਮਿਲੀ ਹੋਈ ਹੈ।ਪਿਛਲੀ ਸੁਰੱਖਿਆ ਸਮੀਖਿਆ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਪੁਲਿਸ ਤੋਂ ਜ਼ੈੱਡ ਪਲੱਸ ਸੁਰੱਖਿਆ ਮਿਲੀ ਸੀ। ਉਨ੍ਹਾਂ ਦੀ ਸੁਰੱਖਿਆ ‘ਚ ਕਰੀਬ 63 ਮੁਲਾਜ਼ਮ ਤਾਇਨਾਤ ਹਨ।
Published on: ਜਨਵਰੀ 15, 2025 9:31 ਪੂਃ ਦੁਃ