ਬੰਦੀ ਸਿੰਘਾਂ ਦੀ ਰਿਹਾਈ ਲਈ ਲੰਬੀ ਲੜਾਈ ਲੜਣ ਵਾਲੇ ਬਾਪੂ ਸੂਰਤ ਸਿੰਘ ਨਹੀਂ ਰਹੇ

ਪੰਜਾਬ

ਬੰਦੀ ਸਿੰਘਾਂ ਦੀ ਰਿਹਾਈ ਲਈ ਲੰਬੀ ਲੜਾਈ ਲੜਣ ਵਾਲੇ ਬਾਪੂ ਸੂਰਤ ਸਿੰਘ ਨਹੀਂ ਰਹੇ

ਲੁਧਿਆਣਾ: 15 ਜਨਵਰੀ, ਦੇਸ਼ ਕਲਿੱਕ ਬਿਓਰੋ

ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ 8 ਸਾਲ ਭੁੱਖ ਹੜਤਾਲ ਰੱਖਣ ਵਾਲੇ ਬਾਪੂ ਸੂਰਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਅਮਰੀਕਾ ਦੇ ਕੈਲੇਫੋਰਨੀਆਂ ਵਿੱਚ ਆਖਰੀ ਸਾਹ ਲਏ। ਉਹਨਾਂ 2015 ਵਿਚ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਭੁੱਖ ਹੜਤਾਲ ਸ਼ੁਰੂ ਕੀਤੀ ਸੀ ਜੋ 2023 ਵਿਚ ਖ਼ਤਮ ਕੀਤੀ।  ਬਾਪੂ ਸੂਰਤ ਸਿੰਘ ਖਾਲਸਾ ਦਾ ਮਰਨ ਵਰਤ ਪੰਜਾਬ ਦੇ ਇਤਿਹਾਸ ਦਾ ਹੁਣ ਤੱਕ ਦਾ ਸਭ ਤੋਂ ਲੰਬਾ ਮਰਨ ਵਰਤ ਮੰਨਿਆ ਜਾਂਦਾ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਉਨ੍ਹਾਂ ਨੇ 16 ਜਨਵਰੀ, 2015 ਨੂੰ 82 ਸਾਲ ਦੀ ਉਮਰ ਵਿੱਚ ਆਪਣਾ ਸੰਘਰਸ਼ ਸ਼ੁਰੂ ਕੀਤਾ ਸੀ ਅਤੇ 14 ਜਨਵਰੀ, 2023 ਨੂੰ ਉਨ੍ਹਾਂ ਨੇ ਭਾਈ ਰਾਜੋਆਣਾ ਦੀ ਅਪੀਲ ‘ਤੇ ਆਪਣਾ ਮਰਨ ਵਰਤ ਤੋੜਿਆ ਸੀ।।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।