ਚੰਡੀਗੜ੍ਹ, 15 ਜਨਵਰੀ, ਦੇਸ਼ ਕਲਿਕ ਬਿਊਰੋ :
ਸੁਪਰੀਮ ਕੋਰਟ ਨੇ 51 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਸਿਹਤ ਸਬੰਧੀ ਪੰਜਾਬ ਸਰਕਾਰ ਤੋਂ ਤੁਲਨਾਤਮਕ ਰਿਪੋਰਟ ਤਲਬ ਕੀਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਦੀ ਸਿਹਤ ਨਾਲ ਸਬੰਧਤ ਪਿਛਲੀਆਂ ਅਤੇ ਮੌਜੂਦਾ ਸਾਰੀਆਂ ਮੈਡੀਕਲ ਰਿਪੋਰਟਾਂ ਉਨ੍ਹਾਂ ਨੂੰ ਦਿੱਤੀਆਂ ਜਾਣ।
ਡੱਲੇਵਾਲ ਦੇ ਸਬੰਧ ‘ਚ ਅੱਜ ਬੁੱਧਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ।ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਐਨਕੇ ਸਿੰਘ ਦੇ ਬੈਂਚ ਅੱਗੇ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਦੇਣ ਦੇ ਮਾਮਲੇ ਵਿੱਚ ਪ੍ਰੋਗਰੈਸ ਹੋ ਰਹੀ ਹੈ। ਸਾਡੀ ਟੀਮ ਉਨ੍ਹਾਂ ਤੋਂ ਸਿਰਫ਼ 10 ਮੀਟਰ ਦੂਰ ਹੈ। ਮਾਮਲੇ ਦੀ ਅਗਲੀ ਸੁਣਵਾਈ 22 ਜਨਵਰੀ ਨੂੰ ਹੋਵੇਗੀ।
ਸੁਪਰੀਮ ਕੋਰਟ ਨੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਮੈਡੀਕਲ ਰਿਪੋਰਟ ਮੰਗੀ