ਸ਼ੰਭੂ, 16 ਜਨਵਰੀ, ਦੇਸ਼ ਕਲਿਕ ਬਿਊਰੋ :
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਨੇ 21 ਜਨਵਰੀ ਨੂੰ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਸਰਵਣ ਪੰਧੇਰ ਨੇ ਦੱਸਿਆ ਕਿ ਇਸ ਵਿੱਚ 101 ਕਿਸਾਨ ਭਾਗ ਲੈਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਜੇ ਗੱਲਬਾਤ ਲਈ ਤਿਆਰ ਨਹੀਂ ਹੈ, ਇਸ ਲਈ ਅਸੀਂ ਅੰਦੋਲਨ ਹੋਰ ਤੇਜ਼ ਕਰਾਂਗੇ।
ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਵੀ ਚੇਤਾਵਨੀ ਦਿੱਤੀ ਕਿ ਉਨ੍ਹਾਂ ਦੇ ਪ੍ਰਧਾਨ ਮੰਤਰੀ ਰਹਿੰਦਿਆਂ ਹੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਫਸਲਾਂ ਦੀ ਖਰੀਦ ਦੀ ਗਰੰਟੀ ਦੇਣ ਲਈ ਦੇਸ਼ ਵਿੱਚ ਕਾਨੂੰਨ ਆਵੇਗਾ। ਕਿਸਾਨਾਂ ਦੀਆਂ ਸਾਰੀਆਂ ਮੰਗਾਂ ਦੇਸ਼ ਹਿੱਤ ਵਿੱਚ ਹਨ ਅਤੇ ਇਨ੍ਹਾਂ ਨੂੰ ਲਾਗੂ ਕਰਵਾਇਆ ਜਾਵੇਗਾ।
Published on: ਜਨਵਰੀ 16, 2025 12:43 ਬਾਃ ਦੁਃ