ਗਣਤੰਤਰ ਦਿਵਸ ਤੇ ਸਮਾਗਮ ਦੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਰਿਹਰਸਲ ਹੋਈ
ਫਾਜ਼ਿਲਕਾ 16 ਜਨਵਰੀ, ਦੇਸ਼ ਕਲਿੱਕ ਬਿਓਰੋ
ਗਣਤੰਤਰ ਦਿਵਸ ਮੌਕੇ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਪੇਸ਼ ਹੋਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀ ਪਹਿਲੀ ਰਿਹਰਸਲ ਡੀਸੀ ਡੀਏਵੀ ਸਕੂਲ ਫਾਜ਼ਿਲਕਾ ਵਿਖੇ ਹੋਈ। ਜਿਸ ਵਿੱਚ ਫਾਜ਼ਿਲਕਾ ਦੇ ਐਸਡੀਐਮ ਕੰਵਰਜੀਤ ਸਿੰਘ ਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਤਹਿਸੀਲਦਾਰ ਨਵਜੀਵਨ ਛਾਬੜਾ, ਡਿਪਟੀ ਡੀਈਓ ਪੰਕਜ ਅੰਗੀ, ਪ੍ਰਿੰਸੀਪਲ ਰਾਜਿੰਦਰ ਵਿਖੋਨਾ ਅਤੇ ਸਤਿੰਦਰ ਬੱਤਰਾ, ਵਿਜੇਪਾਲ, ਗੁਰਛਿੰਦਰ ਸਿੰਘ ਤੋਂ ਇਲਾਵਾ ਮੇਜਬਾਨ ਸਕੂਲ ਦੇ ਪ੍ਰਿੰਸੀਪਲ ਮਨੀ ਸ਼ਰਮਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਐਸਡੀਐਮ ਕੰਵਰਜੀਤ ਸਿੰਘ ਮਾਨ ਨੇ ਆਖਿਆ ਕਿ ਗਣਤੰਤਰ ਦਿਵਸ ਦਾ ਸਮਾਗਮ ਦੇਸ਼ ਭਗਤੀ ਦੇ ਜਜਬੇ ਨਾਲ ਪੂਰੇ ਉਤਸਾਹ ਨਾਲ ਮਨਾਇਆ ਜਾਵੇਗਾ। ਇਸ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਅਤੇ ਦੇਸ਼ ਭਗਤੀ ਨਾਲ ਲਬਰੇਜ ਪੇਸ਼ਕਾਰੀਆਂ ਕੀਤੀਆਂ ਜਾਣਗੀਆਂ।
ਅੱਜ ਦੀ ਇਸ ਰਿਹਰਸਲ ਵਿੱਚ ਸਰਬ ਹਿੱਤਕਾਰੀ ਸਕੂਲ ਫਾਜ਼ਿਲਕਾ, ਅਕਾਲ ਅਕੈਡਮੀ ਥੇਹਕਲੰਦਰ, ਹੋਲੀ ਹਾਰਟ ਸਕੂਲ,ਜੀਏ ਵੀ ਜੈਨ ਆਦਰਸ ਵਿਦਿਆਲਯ ਕੁਹਾੜਿਆਂ ਵਾਲੀ, ਆਤਮ ਵੱਲਭ ਪਬਲਿਕ ਸਕੂਲ ਫਾਜ਼ਿਲਕਾ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਕੰਨਿਆ ਫਾਜ਼ਿਲਕਾ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੀਆਂ ਭੰਗੜੇ ਦੀਆਂ ਟੀਮਾਂ ਨੇ ਭਾਗ ਲਿਆ।