ਚੰਡੀਗੜ੍ਹ: 16 ਜਨਵਰੀ, ਦੇਸ਼ ਕਲਿੱਕ ਬਿਓਰੋ
ਭਾਰਤੀ ਜਨਤਾ ਪਾਰਟੀ ਦੀਆਂ ਜਥੇਬੰਦਕ ਚੋਣਾਂ ਤਹਿਤ ਚੰਡੀਗੜ੍ਹ ਪ੍ਰਧਾਨ ਅਤੇ ਕੌਮੀ ਕਾਰਜਕਾਰਨੀ ਕਮੇਟੀ ਲਈ ਨਾਮਜ਼ਦਗੀ ਪ੍ਰਕਿਰਿਆ ਹੋਈ। ਵੀਰਵਾਰ ਨੂੰ ਭਾਜਪਾ ਦੇ ਚੰਡੀਗੜ੍ਹ ਹੈੱਡਕੁਆਰਟਰ ਵਿਖੇ ਇਹ ਪ੍ਰਕਿਰਿਆ ਪੂਰੀ ਕੀਤੀ ਗਈ ਅਤੇ ਜਤਿੰਦਰਪਾਲ ਮਲਹੋਤਰਾ ਨੂੰ ਚੰਡੀਗੜ੍ਹ ਦਾ ਪ੍ਰਧਾਨ ਐਲਨਿਆਂ ਗਿਆ। ਉਨ੍ਹਾਂ ਨੂੰ ਬਿਨਾਂ ਮੁਕਾਬਲਾ ਪ੍ਰਧਾਨ ਚੁਣ ਲਿਆ ਗਿਆ ਹੈ।ਇਸ ਦੌਰਾਨ ਸੰਜੇ ਟੰਡਨ ਅਤੇ ਸਾਬਕਾ ਸੰਸਦ ਮੈਂਬਰ ਕਿਰਨ ਖੇਰ ਨੂੰ ਰਾਸ਼ਟਰੀ ਪ੍ਰੀਸ਼ਦ ਮੈਂਬਰ ਚੁਣਿਆ ਗਿਆ। ਚੋਣ ਪ੍ਰਕਿਰਿਆ ਭਾਜਪਾ ਦੇ ਰਾਸ਼ਟਰੀ ਉਪ ਪ੍ਰਧਾਨ ਸੌਦਾਨ ਸਿੰਘ ਦੀ ਮੌਜੂਦਗੀ ਵਿੱਚ ਪੂਰੀ ਹੋਈ। ਅੱਜ ਭਾਜਪਾ ਦੇ ਚੰਡੀਗੜ੍ਹ ਮੁੱਖ ਦਫਤਰ ਵਿਖੇ ਚੰਡੀਗੜ੍ਹ ਭਾਜਪਾ ਦੇ ਸੂਬਾ ਪ੍ਰਧਾਨ ਲਈ ਜਤਿੰਦਰਪਾਲ ਮਲਹੋਤਰਾ ਦੇ ਨਾਂ ਦਾ ਰਸਮੀ ਐਲਾਨ ਕੀਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸਟੇਜ ‘ਤੇ ਹੀ ਚੋਣ ਅਧਿਕਾਰੀ ਰੈਨਾ ਨੇ ਨਿਯੁਕਤੀ ਪੱਤਰ ਸੌਂਪਿਆ ਅਤੇ ਦਵਿੰਦਰ ਸਿੰਘ ਬਬਲਾ ਨੇ ਉਨ੍ਹਾਂ ਦਾ ਸਵਾਗਤ ਕੀਤਾ।