ਮਾਲੇਰਕੋਟਲਾ, 16 ਜਨਵਰੀ, ਦੇਸ਼ ਕਲਿੱਕ ਬਿਓਰੋ :
ਸਰਵ ਪ੍ਰਥਮ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਤਿਕਾਰ ਵਜੋਂ ਭਲਕੇ 17 ਜਨਵਰੀ ਦਿਨ ਸ਼ੁਕਰਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਜ਼ਿਲ੍ਹਾ ਦੀ ਡਿਪਟੀ ਕਮਿਸ਼ਨਰ ਡਾ. ਵੱਲਵੀ ਵੱਲੋਂ ਜ਼ਿਲ੍ਹੇ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿਦਿਅਕ ਅਦਾਰਿਆਂ, ਯੂਨੀਵਰਸਿਟੀ, ਕਾਲਜ, ਬੈਂਕਾਂ ਆਦਿ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਵੱਲੋਂ ਕਿਹਾ ਗਿਆ ਹੈ ਕਿ ਜਿੰਨਾਂ ਵਿਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ ਉਤੇ ਇਹ ਹੁਕਮ ਲਾਗੂ ਨਹੀਂ ਹੋਣਗੇ।
Published on: ਜਨਵਰੀ 16, 2025 9:17 ਬਾਃ ਦੁਃ