ਮੁੰਬਈ, 16 ਜਨਵਰੀ, ਦੇਸ਼ ਕਲਿਕ ਬਿਊਰੋ :
ਬਾਲੀਵੁੱਡ ਅਭਿਨੇਤਾ ਸੈਫ ਅਲੀ ਖਾਨ ‘ਤੇ ਬੁੱਧਵਾਰ ਦੇਰ ਰਾਤ 2:30 ਵਜੇ ਮੁੰਬਈ ਦੇ ਖਾਰ ਸਥਿਤ ਉਨ੍ਹਾਂ ਦੇ ਘਰ ‘ਚ ਚਾਕੂ ਨਾਲ ਹਮਲਾ ਕੀਤਾ ਗਿਆ। ਉਸ ਨੂੰ ਜ਼ਖਮੀ ਹਾਲਤ ‘ਚ ਲੀਲਾਵਤੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਉਸ ਦੀ ਗਰਦਨ, ਪਿੱਠ, ਹੱਥ ਤੇ ਸਿਰ ‘ਤੇ ਸੱਟਾਂ ਲੱਗੀਆਂ ਹਨ। ਉਸ ਦੀ ਸਰਜਰੀ ਹੋ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਚੋਰੀ ਦੀ ਨੀਅਤ ਨਾਲ ਉਨ੍ਹਾਂ ਦੇ ਘਰ ‘ਚ ਦਾਖਲ ਹੋਇਆ ਸੀ। ਘਰ ਵਿੱਚ ਮੌਜੂਦ ਨੌਕਰਾਣੀ ਨੇ ਚੋਰ ਨੂੰ ਦੇਖ ਲਿਆ ਸੀ। ਇਸ ਤੋਂ ਬਾਅਦ ਚੋਰ ਨੇ ਉਸ ‘ਤੇ ਹਮਲਾ ਕਰ ਦਿੱਤਾ। ਰੌਲਾ ਸੁਣ ਕੇ ਜਦੋਂ ਸੈਫ ਜਾਗਿਆ ਤਾਂ ਉਸ ਨੇ ਨੌਕਰਾਣੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਇਸ ‘ਤੇ ਚੋਰ ਨੇ ਸੈਫ ‘ਤੇ ਵੀ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਹਮਲਾਵਰ ਫਰਾਰ ਹੋ ਗਿਆ। ਇਹ ਪਤਾ ਨਹੀਂ ਲੱਗਾ ਕਿ ਉਹ ਕੌਣ ਸੀ।
ਬਾਲੀਵੁੱਡ ਅਭਿਨੇਤਾ ਸੈਫ ਅਲੀ ਖਾਨ ‘ਤੇ ਘਰ ‘ਚ ਵੜ ਕੇ ਚਾਕੂ ਨਾਲ ਹਮਲਾ