ਨਵੀਂ ਦਿੱਲੀ, 17 ਜਨਵਰੀ, ਦੇਸ਼ ਕਲਿੱਕ ਬਿਓਰੋ :
ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਅਰਵਿੰਦ ਕੇਜਰੀਵਾਲ ਵੱਲੋਂ ਲਿਖੀ ਚਿੱਠੀ ਵਿੱਚ ਵਿਦਿਆਰਥੀਆਂ ਨੂੰ ਦਿੱਲੀ ਮੈਟਰੋ ਵਿੱਚ 50 ਫੀਸਦੀ ਛੋਟ ਦੇਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਪੱਤਰ ਵਿੱਚ ਲਿਖਿਆ ਕਿ ਦਿੱਲੀ ਮੈਟਰੋ ਵਿੱਚ ਕੇਂਦਰ ਅਤੇ ਦਿੱਲੀ ਸਰਕਾਰ ਦੋਵਾਂ ਦਾ ਹਿੱਸਾ ਹੈ। ਅਜਿਹੇ ਵਿੱਚ ਕੇਂਦਰ ਅਤੇ ਦਿੱਲੀ ਸਰਕਾਰ ਦੋਵੇਂ ਇਸ ਦਾ ਹੋਣ ਵਾਲਾ ਖਰਚ ਸਹਿਣ ਕਰਨ। ਅਸੀਂ ਬੱਸ ਵਿੱਚ ਵਿਦਿਆਰਥੀਆਂ ਲਈ ਮੁਫਤ ਬੱਸ ਯਾਤਰਾ ਦੀ ਯੋਜਨਾ ਬਣਾ ਰਹੇ ਹਾਂ।
ਚਿੱਠੀ ਵਿੱਚ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਉਤੇ ਵਿੱਤੀ ਬੋਝ ਨੂੰ ਘੱਟ ਕਰਨ ਲਈ ਮੈਂ ਦਿੱਲੀ ਮੈਟਰੋ ਵਿੱਚ ਵਿਦਿਆਰਥੀਆਂ ਨੂੰ 50 ਫੀਸਦੀ ਰਿਆਇਤ ਦੇਣ ਦਾ ਪ੍ਰਸਤਾਵ ਰੱਖਦਾ ਹਾਂ।