ਚੰਡੀਗੜ੍ਹ, 17 ਜਨਵਰੀ, ਦੇਸ਼ਕ ਲਿੱਕ ਬਿਓਰੋ :
ਕੰਗਨਾ ਰਣੌਤ ਦੀ ਰਿਲੀਜ਼ ਹੋਈ ਫਿਲਮ ਐਮਰਜੈਂਸੀ ਦਾ ਪੰਜਾਬ ਵਿੱਚ ਵਿਰੋਧ ਹੋ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰਨਾਂ ਵੱਖ ਵੱਖ ਜਥੇਬੰਦੀਆਂ ਵੱਲੋਂ ਪੰਜਾਬ ਵਿੱਚ ਫਿਲਮ ਉਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਜਾ ਰਹੀ ਹੈ। ਫਿਲਮ ਦੇ ਹੋ ਰਹੇ ਵਿਰੋਧ ਤੋਂ ਬਾਅਦ ਕੰਗਨਾ ਰਣੌਤ ਦਾ ਪਹਿਲਾਂ ਬਿਆਨ ਸਾਹਮਣੇ ਆਇਆ ਹੈ।
ਕੰਗਨਾ ਰਣੌਤ ਨੇ ਸੋਸ਼ਲ ਮੀਡੀਆ ਉਤੇ ਕਿਹਾ, ‘ ਇਹ ਕਲਾ ਅਤੇ ਕਲਾਕਾਰ ਦਾ ਪੂਰੀ ਤਰ੍ਹਾਂ ਸ਼ੋਸ਼ਣ ਹੈ। ਪੰਜਾਬ ਦੇ ਕਈ ਸ਼ਹਿਰਾਂ ਤੋਂ ਰਿਪੋਰਟ ਆ ਰਹੀ ਹੈ ਕਿ ਇਹ ਲੋਕ ‘ਐਮਰਜੈਂਸੀ’ ਨੂੰ ਦਿਖਾਉਣ ਦੀ ਇਜਾਜ਼ਤ ਨਹੀਂ ਦੇ ਰਹੇ ਹਨ। ਮੈਨੂੰ ਸਾਰੇ ਧਰਮਾਂ ਦਾ ਬਹੁਤ ਸਤਿਕਾਰ ਹੈ ਤੇ ਚੰਡੀਗੜ੍ਹ ਵਿੱਚ ਪੜ੍ਹਾਈ ਕਰਨ ਤੇ ਵੱਡੇ ਹੋਣ ਤੋਂ ਬਾਅਦ ਮੈਂ ਸਿੱਖ ਧਰਮ ਨੂੰ ਨੇੜਿਓਂ ਦੇਖਿਆ ਹੈ ਤੇ ਉਸਦਾ ਪਾਲਣ ਕੀਤਾ ਹੈ।ਇਕ ਇਕ ਪੂਰਾ ਝੂਠ ਹੈ ਤੇ ਮੇਰੀ ਛਵੀ ਨੂੰ ਖਰਾਬ ਕਰਨ ਤੇ ਮੇਰੀ ਫਿਲਮ ਨੂੰ ਨੁਕਸਾਨ ਪਹੁੰਚਾਉਣ ਲਈ ਪ੍ਰਚਾਰ ਕੀਤਾ ਜਾ ਰਿਹਾ ਹੈ।