ਰਾਸ਼ਟਰਪਤੀ ਵੱਲੋਂ ਸਨਮਾਨ ਮਿਲਣ ‘ਤੇ ਪੰਜਾਬ ਦੇ ਖਿਡਾਰੀਆਂ ਨੂੰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਧਾਈ
ਅੰਮ੍ਰਿਤਸਰ: 17 ਜਨਵਰੀ, ਦੇਸ਼ ਕਲਿੱਕ ਬਿਓਰੋ
ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਵੱਲੋਂ ਪੰਜਾਬ ਦੇ ਖਿਡਾਰੀਆਂ ਨੂੰ ਦੇਸ਼ ਦੇ ਰਾਸ਼ਟਰਪਤੀ ਵੱਲੋਂ ਸਨਮਾਨੇ ਜਾਣ ‘ਤੇ ਖੁਸ਼ੀ ਦਾ ਇਜ਼ਹਾਰ ਸ਼ੋਸ਼ਲ ਮੀਡੀਆ ‘ਤੇ ਕਰਦਿਆਂ ਕਿਹਾ ਕਿ ਸਾਡੇ ਜਿਲ੍ਹਾ ਅੰਮ੍ਰਿਤਸਰ ਦੇ ਪਿੰਡ ਤਿੰਮੋਵਾਲ ਦੇ ਵਸਨੀਕ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਨੂੰ ਮੇਜਰ ਧਿਆਨਚੰਦ ਖੇਡ ਰਤਨ ਐਵਾਰਡ 2024 ਅਤੇ ਮੇਰੇ ਹਲਕੇ ਦੇ ਪਿੰਡ ਰਜਧਾਨ ਦੇ ਵਸਨੀਕ ਜਰਮਨਜੀਤ ਨੂੰ ਅਰਜੁਨ ਐਵਾਰਡ ਦੇਸ਼ ਦੇ ਰਾਸ਼ਟਰਪਤੀ ਵਲੋਂ ਮਿਲਿਆ ਹੈ ਜੋ ਸਾਡੇ ਇਲਾਕੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ , ਮੇਰੇ ਵਲੋਂ ਦੋਨਾ ਖਿਡਾਰੀਆਂ ਅਤੇ ਪਰਿਵਾਰਾਂ ਨੂੰ ਬਹੁਤ ਬਹੁਤ ਵਧਾਈਆਂ ਅਤੇ ਸ਼ੁਭਕਾਮਨਾਵਾਂ ।