25 ਜਨਵਰੀ 2025 ਨੂੰ ਸ਼ਿਵਾਲਿਕ ਪਬਲਿਕ ਸਕੂਲ, ਫੇਜ਼-6 ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ
ਸਕੂਲ ਆਫ ਐਮੀਨੈਂਸ, 3ਬੀ-1, ਮੋਹਾਲੀ ਤੋਂ ਸਾਈਕਲ ਰੈਲੀ ਪੁੱਜੇਗੀ ਸ਼ਿਵਾਲਿਕ ਸਕੂਲ
ਮੋਹਾਲੀ: 17 ਜਨਵਰੀ 2025: ਦੇਸ਼ ਕਲਿੱਕ ਬਿਓਰੋ
ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਤਹਿਤ 25 ਜਨਵਰੀ 2025 ਨੂੰ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਵਿਰਾਜ ਐਸ. ਤਿੜਕੇ ਨੇ ਦੱਸਿਆ ਕਿ 25 ਜਨਵਰੀ 2025 ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਸ਼ਿਵਾਲਿਕ ਪਬਲਿਕ ਸਕੂਲ, ਫੇਜ਼-6 ਐੱਸ.ਏ.ਐੱਸ ਨਗਰ ਵਿਖੇ ਮਨਾਇਆ ਜਾਵੇਗਾ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਦੱਸਿਆ ਕਿ ਇਸ ਮੌਕੇ ਸਾਇਕਲ ਰੈਲੀ ਕਰਵਾਈ ਜਾਵੇਗੀ । ਇਹ ਸਾਈਕਲ ਰੈਲੀ ਸਵੇਰੇ 10.00 ਵਜੇ ਸਕੂਲ ਆਫ ਐਮੀਨੈਂਸ, 3ਬੀ-1, ਮੋਹਾਲੀ ਤੋਂ ਸ਼ੁਰੂ ਹੋ ਕੇ ਸ਼ਿਵਾਲਿਕ ਪਬਲਿਕ ਸਕੂਲ, ਫੇਜ਼-6 ਵਿਖੇ ਖਤਮ ਹੋਵੇਗੀ।
Published on: ਜਨਵਰੀ 17, 2025 12:16 ਬਾਃ ਦੁਃ