ਚੰਡੀਗੜ੍ਹ: 17 ਜਨਵਰੀ, ਦੇਸ਼ ਕਲਿੱਕ ਬਿਓਰੋ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਤਿੰਨ ਖਿਡਾਰੀਆਂ ਨੂੰ ਅੱਜ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਰਾਸ਼ਟਰਪਤੀ ਭਵਨ ਵਿੱਚ ਪੁਰਸਕਾਰ ਦਿੱਤੇ ਜਾਣ ‘ਤੇ ਖਿਡਾਰੀਆਂ ਨੂੰ ਇਸ ਮਾਣ ਮੱਤੀ ਪ੍ਰਾਪਤੀ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਸ਼ੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਕਿਹਾ ਹੈ ਕਿ:
ਪੰਜਾਬੀਆਂ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਸਾਡੇ ਪੰਜਾਬ ਦੇ 3 ਖਿਡਾਰੀਆਂ ਨੂੰ ਅੱਜ ਰਾਸ਼ਟਰਪਤੀ ਭਵਨ ਵਿਖੇ ਸਰਬ-ਉੱਚ ਖੇਡ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਭਾਰਤੀ ਹਾਕੀ ਟੀਮ ਦੇ ਕਪਤਾਨ ਸਰਪੰਚ ਹਰਮਨਪ੍ਰੀਤ ਸਿੰਘ ਨੂੰ ਮੇਜਰ ਧਿਆਨ ਚੰਦ ਖੇਡ ਰਤਨ ਪੁਰਸਕਾਰ ਤੇ ਨਾਲ ਹੀ ਸੁਖਜੀਤ ਸਿੰਘ ਕਾਕਾ ਅਤੇ ਜਰਮਨਪ੍ਰੀਤ ਸਿੰਘ ਨੂੰ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਬਤੌਰ ਖੇਡ ਪ੍ਰੇਮੀ ਮੈਂ ਸਾਰੇ ਖਿਡਾਰੀਆਂ ਸਮੇਤ ਇਹਨਾਂ ਦੇ ਪਰਿਵਾਰ ਤੇ ਕੋਚ ਸਹਿਬਾਨਾਂ ਨੂੰ ਮਿਲੇ ਪੁਰਸਕਾਰਾਂ ਲਈ ਬਹੁਤ-ਬਹੁਤ ਸ਼ੁੱਭਕਾਮਨਾਵਾਂ ਦਿੰਦਾ ਹਾਂ ਤੇ ਭਵਿੱਖ ‘ਚ ਵੀ ਖਿਡਾਰੀਆਂ ਤੋਂ ਚੰਗੇ ਪ੍ਰਦਰਸ਼ਨ ਦੀ ਉਮੀਦ ਕਰਦੇ ਹਾਂ। ਪੰਜਾਬ ਦੀ ਖੇਡਾਂ ‘ਚ ਗੁਆਚੀ ਸ਼ਾਨ ਨੂੰ ਦੁਬਾਰਾ ਬਹਾਲ ਕਰਨ ਲਈ ਸਾਡੀ ਸਰਕਾਰ ਵਚਨਬੱਧ ਹੈ।