PM ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਚੂਕ ਦਾ ਮਾਮਲਾ, 25 ਕਿਸਾਨਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ

ਪੰਜਾਬ

PM ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਚੂਕ ਦਾ ਮਾਮਲਾ, 25 ਕਿਸਾਨਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ

ਚੰਡੀਗੜ੍ਹ, 17 ਜਨਵਰੀ, ਦੇਸ਼ ਕਲਿਕ ਬਿਊਰੋ :
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ 2022 ਨੂੰ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ ਇਕ ਵਾਰ ਫਿਰ ਸੁਰਖੀਆਂ ‘ਚ ਹੈ। ਅਦਾਲਤ ਨੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਅਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ 25 ਮੈਂਬਰਾਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ।
ਦਰਅਸਲ, 3 ਸਾਲ ਪੁਰਾਣੇ ਮਾਮਲੇ ਵਿੱਚ ਪੁਲਿਸ ਨੇ ਹੁਣ ਆਈਪੀਸੀ ਦੀ ਧਾਰਾ 307, 353, 341, 186, 149 ਅਤੇ ਨੈਸ਼ਨਲ ਹਾਈਵੇ ਐਕਟ ਦੀ ਧਾਰਾ 8-ਬੀ ਜੋੜ ਦਿੱਤੀ ਹੈ।
ਜਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨੇ ਉਸ ਦਿਨ ਫਿਰੋਜ਼ਪੁਰ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਾ ਸੀ ਅਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਦੇਣ ਲਈ ਹੁਸੈਨੀਵਾਲਾ ਜਾ ਰਹੇ ਸਨ।ਪਹਿਲਾਂ ਉਨ੍ਹਾਂ ਨੇ ਹੈਲੀਕਾਪਟਰ ਰਾਹੀਂ ਜਾਣਾ ਸੀ ਪਰ ਅਚਾਨਕ ਉਨ੍ਹਾਂ ਦਾ ਰੂਟ ਬਦਲ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਸੜਕ ਰਾਹੀਂ ਲਿਜਾਇਆ ਗਿਆ ਸੀ। ਪਰ ਪਿਆਰਾਣਾ ਫਲਾਈਓਵਰ ‘ਤੇ ਪ੍ਰਦਰਸ਼ਨਕਾਰੀਆਂ ਵੱਲੋਂ ਰੋਕੇ ਜਾਣ ਕਾਰਨ ਉਨ੍ਹਾਂ ਨੂੰ ਪ੍ਰੋਗਰਾਮ ਰੱਦ ਕਰਕੇ ਦਿੱਲੀ ਪਰਤਣਾ ਪਿਆ ਸੀ।
3 ਜਨਵਰੀ 2025 ਨੂੰ ਫ਼ਿਰੋਜ਼ਪੁਰ ਦੀ ਅਦਾਲਤ ਨੇ ਇਨ੍ਹਾਂ 25 ਕਿਸਾਨਾਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਸਨ। ਇਸ ਤੋਂ ਪਹਿਲਾਂ ਵੀ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਹੋਣ ਲਈ ਸੰਮਨ ਅਤੇ ਵਾਰੰਟ ਭੇਜੇ ਗਏ ਸਨ ਪਰ ਹੁਣ ਉਨ੍ਹਾਂ ਦੀ ਗੈਰ-ਹਾਜ਼ਰੀ ਕਾਰਨ ਪੁਲਸ ਨੂੰ 22 ਜਨਵਰੀ ਤੱਕ ਗ੍ਰਿਫਤਾਰ ਕਰਕੇ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।