ਅਭਿਨੇਤਾ ਸੈਫ ਅਲੀ ਖਾਨ ‘ਤੇ ਹਮਲੇ ਦੇ ਮਾਮਲੇ ‘ਚ ਪੁਲਿਸ ਨੇ ਸ਼ੱਕੀ ਨੂੰ ਹਿਰਾਸਤ ‘ਚ ਲਿਆ, ਪੁੱਛਗਿੱਛ ਜਾਰੀ
ਮੁੰਬਈ, 17 ਜਨਵਰੀ, ਦੇਸ਼ ਕਲਿਕ ਬਿਊਰੋ :
ਅਭਿਨੇਤਾ ਸੈਫ ਅਲੀ ਖਾਨ ‘ਤੇ ਘਰ ‘ਚ ਵੜ ਕੇ ਹਮਲੇ ਦੇ ਮਾਮਲੇ ‘ਚ ਮੁੰਬਈ ਦੀ ਬਾਂਦਰਾ ਪੁਲਸ ਨੇ ਅੱਜ ਸ਼ੁੱਕਰਵਾਰ ਨੂੰ ਇਕ ਸ਼ੱਕੀ ਨੂੰ ਹਿਰਾਸਤ ‘ਚ ਲਿਆ ਹੈ। ਪੁਲਿਸ ਸ਼ੱਕੀ ਤੋਂ ਪੁੱਛਗਿੱਛ ਕਰ ਰਹੀ ਹੈ।
ਇਸ ਮਾਮਲੇ ਵਿੱਚ ਵੀਰਵਾਰ ਨੂੰ ਇੱਕ ਸ਼ੱਕੀ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਸੀ, ਜੋ 15 ਜਨਵਰੀ ਨੂੰ ਤੜਕੇ 2.30 ਵਜੇ ਸੈਫ ਦੇ ਘਰ ਵਿੱਚ ਦੇਖਿਆ ਗਿਆ ਸੀ। ਇਸ ਤੋਂ ਬਾਅਦ ਇੱਕ ਹੋਰ ਸੀਸੀਟੀਵੀ ਫੁਟੇਜ ਸਾਹਮਣੇ ਆਇਆ, ਜਿਸ ਵਿੱਚ ਬਾਂਦਰਾ ਰੇਲਵੇ ਸਟੇਸ਼ਨ ਦੇ ਕੋਲ ਇੱਕ ਸ਼ੱਕੀ ਵਿਅਕਤੀ ਨੂੰ ਦੇਖਿਆ ਗਿਆ। ਅਜੇ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਦੋਵੇਂ ਸ਼ੱਕੀ ਇੱਕੋ ਹੀ ਹਨ ਜਾਂ ਨਹੀਂ।
ਸੈਫ ਦੀ ਸਿਹਤ ਨੂੰ ਲੈ ਕੇ ਇੱਕ ਹੈਲਥ ਬੁਲੇਟਿਨ ਜਾਰੀ ਕੀਤਾ ਗਿਆ ਹੈ। ਹਸਪਤਾਲ ਦੇ ਚੀਫ ਨਿਊਰੋਸਰਜਨ ਡਾਕਟਰ ਨਿਤਿਨ ਡਾਂਗੇ ਅਤੇ ਸੀਓਓ ਡਾ: ਨੀਰਜ ਉਤਮਣੀ ਨੇ ਦੱਸਿਆ ਕਿ ਸੈਫ ਨੂੰ ਆਈਸੀਯੂ ਵਾਰਡ ਤੋਂ ਵਿਸ਼ੇਸ਼ ਕਮਰੇ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਫਿਲਹਾਲ ਸੈਫ ਪੂਰੀ ਤਰ੍ਹਾਂ ਖਤਰੇ ਤੋਂ ਬਾਹਰ ਹੈ।