ਕੰਗਨਾ ਰਣੌਤ ਦੀ ਵਿਵਾਦਿਤ ਫਿਲਮ ‘ਐਮਰਜੈਂਸੀ’ ਹੋਈ ਰਿਲੀਜ, ਸਿੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ
ਅੰਮ੍ਰਿਤਸਰ, 17 ਜਨਵਰੀ, ਦੇਸ਼ ਕਲਿਕ ਬਿਊਰੋ :
ਕੰਗਨਾ ਰਣੌਤ ਦੀ ਵਿਵਾਦਿਤ ਫਿਲਮ ‘ਐਮਰਜੈਂਸੀ’ ਅੱਜ ਸਿਨੇਮਾਘਰਾਂ ‘ਚ ਰਿਲੀਜ਼ ਹੋ ਗਈ ਹੈ। ਸ਼੍ਰੋਮਣੀ ਕਮੇਟੀ ਦੇ ਵਿਰੋਧ ਦੇ ਬਾਵਜੂਦ ਪੰਜਾਬ ਦੇ ਹਰ ਸ਼ਹਿਰ ਵਿੱਚ ਫਿਲਮ ਦੇ ਸ਼ੋਅ ਦਿਖਾਏ ਜਾ ਰਹੇ ਹਨ।
ਇਹ ਫਿਲਮ ਲੰਬੇ ਸਮੇਂ ਤੋਂ ਵਿਵਾਦਾਂ ਵਿੱਚ ਘਿਰੀ ਹੋਈ ਹੈ, ਖਾਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਫਿਲਮ ’ਚ ਕਥਿਤ ਤੌਰ ’ਤੇ ਇਤਿਹਾਸਕ ਤੱਥਾਂ ਨੂੰ ਤੋੜ ਮਰੋੜ ਕੇ ਪੇਸ਼ ਕਰਨ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਲਾਏ ਹਨ।
ਸ਼੍ਰੋਮਣੀ ਕਮੇਟੀ ਦੇ ਸੱਦੇ ਤੋਂ ਬਾਅਦ ਅੱਜ ਸਿੱਖ ਜਥੇਬੰਦੀਆਂ ਨੇ ਪੀਵੀਆਰ ਸਿਨੇਮਾ ਦੇ ਬਾਹਰ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ।ਜਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਫਿਲਮ ਸਬੰਧੀ ਪੱਤਰ ਲਿਖਿਆ ਸੀ।