ਟੀਵੀ ਅਦਾਕਾਰ ਅਮਨ ਜੈਸਵਾਲ ਦੀ ਸੜਕ ਹਾਦਸੇ ‘ਚ ਮੌਤ
ਮੁੰਬਈ: 18 ਜਨਵਰੀ, ਦੇਸ਼ ਕਲਿੱਕ ਬਿਓਰੋ
ਟੀਵੀ ਅਦਾਕਾਰ ਅਮਨ ਜੈਸਵਾਲ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ 23 ਸਾਲ ਦਾ ਸੀ।ਉਹ ਬਾਈਕ ‘ਤੇ ਸ਼ੂਟਿੰਗ ਲਈ ਜਾ ਰਿਹਾ ਸੀ। ਮੁੰਬਈ ਦੇ ਜੋਗੇਸ਼ਵਰੀ ਹਾਈਵੇਅ ‘ਤੇ ਇਕ ਟਰੱਕ ਨੇ ਉਨ੍ਹਾਂ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ। ਉਹ ਹਾਈਵੇਅ ‘ਤੇ ਡਿੱਗ ਗਿਆ। ਇਸ ਹਾਦਸੇ ਵਿੱਚ ਉਸ ਦੀ ਜਾਨ ਚਲੀ ਗਈ।
ਇਹ ਹਾਦਸਾ ਦੁਪਹਿਰ ਕਰੀਬ 3.15 ਵਜੇ ਹਿੱਲ ਪਾਰਕ ਰੋਡ ‘ਤੇ ਵਾਪਰਿਆ। ਪੁਲਿਸ ਅਨੁਸਾਰ ਟਰੱਕ ਡਰਾਈਵਰ ਨੇ ਜੈਸਵਾਲ ਨੂੰ ਉਸ ਸਮੇਂ ਟੱਕਰ ਮਾਰ ਦਿੱਤੀ ਜਦੋਂ ਉਹ ਆਪਣੇ ਮੋਟਰਸਾਈਕਲ ‘ਤੇ ਸਵਾਰ ਸੀ।
ਜੈਸਵਾਲ ਨੂੰ ਕਾਮਾ ਹਸਪਤਾਲ ਦੇ ਟਰੌਮਾ ਵਾਰਡ ਵਿੱਚ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਟਰੱਕ ਅਤੇ ਉਸ ਦਾ ਡਰਾਈਵਰ ਪੁਲੀਸ ਹਿਰਾਸਤ ਵਿੱਚ ਹੈ।
ਅਦਾਕਾਰ ਅਮਨ ਜੈਸਵਾਲ, ਯੂਪੀ ਦਾ ਰਹਿਣ ਵਾਲਾ ਸੀ। ਉਹ ਅਦਾਕਾਰ ਬਣਨ ਦਾ ਸੁਪਨਾ ਲੈ ਕੇ ਮੁੰਬਈ ਆਇਆ ਸੀ। ਉਸ ਨੇ ਆਪਣੀ ਮਿਹਨਤ ਨਾਲ ਇਸ ਸੁਪਨੇ ਨੂੰ ਸਾਕਾਰ ਕੀਤਾ। ਹਾਲਾਂਕਿ ਇਸ ਸੜਕ ਹਾਦਸੇ ਨੇ ਛੋਟੀ ਉਮਰ ਵਿੱਚ ਹੀ ਉਸ ਦੀ ਜਾਨ ਲੈ ਲਈ। । ਸ਼ੋਅ ‘ਧਰਤੀਪੁਤਰ ਨੰਦਿਨੀ’ ਸਾਲ 2023 ‘ਚ ਨਜ਼ਾਰਾ ਟੀਵੀ ਚੈਨਲ ‘ਤੇ ਸ਼ੁਰੂ ਹੋਇਆ ਸੀ
Published on: ਜਨਵਰੀ 18, 2025 10:59 ਪੂਃ ਦੁਃ