ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ 4 ਅਪ੍ਰੈਲ ਤੱਕ

ਰਾਸ਼ਟਰੀ

ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ 4 ਅਪ੍ਰੈਲ ਤੱਕ

ਨਵੀਂ ਦਿੱਲੀ: 18 ਜਨਵਰੀ, ਦੇਸ਼ ਕਲਿੱਕ ਬਿਓਰੋ

ਸੰਸਦ ਦਾ ਬਜਟ ਸੈਸ਼ਨ 2025 ਦੋ ਪੜਾਵਾਂ ਵਿੱਚ ਹੋਵੇਗਾ। ਪਹਿਲਾ ਸ਼ੈਸ਼ਨ 31 ਜਨਵਰੀ ਤੋਂ 13 ਫਰਵਰੀ ਤੱਕ ਤੇ ਦੂਜਾ ਸ਼ੈਸ਼ਨ 10 ਮਾਰਚ ਤੋਂ 4 ਅਪ੍ਰੈਲ ਤੱਕ ਚੱਲੇਗਾ, ਜਿਸ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਆਪਣਾ ਅੱਠਵਾਂ ਸਿੱਧਾ ਬਜਟ ਪੇਸ਼ ਕਰਨਗੇ। 31 ਜਨਵਰੀ ਨੂੰ ਲੋਕ ਸਭਾ ਅਤੇ ਰਾਜ ਸਭਾ ਦੀ ਸਾਂਝੀ ਬੈਠਕ ਹੋਵੇਗੀ ਜਿਸ ਤੋਂ ਬਾਅਦ ਆਰਥਿਕ ਸਰਵੇਖਣ ਨੂੰ ਪੇਸ਼ ਕੀਤਾ ਜਾਵੇਗਾ।
ਬਜਟ ਸੈਸ਼ਨ ਦੇ ਪਹਿਲੇ ਹਿੱਸੇ ਵਿੱਚ 31 ਜਨਵਰੀ ਤੋਂ 13 ਫਰਵਰੀ ਤੱਕ 9 ਬੈਠਕਾਂ ਹੋਣਗੀਆਂ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਦੇ ਮਤੇ ਦਾ ਜਵਾਬ ਦੇਣਗੇ ਅਤੇ ਸੀਤਾਰਮਨ ਬਜਟ ‘ਤੇ ਚਰਚਾ ਦਾ ਜਵਾਬ ਦੇਣਗੇ।ਵੱਖ-ਵੱਖ ਮੰਤਰਾਲਿਆਂ ਦੀਆਂ ਗ੍ਰਾਂਟਾਂ ਦੀਆਂ ਮੰਗਾਂ ‘ਤੇ ਚਰਚਾ ਕਰਨ ਅਤੇ ਬਜਟ ਪ੍ਰਕਿਰਿਆ ਨੂੰ ਪੂਰਾ ਕਰਨ ਲਈ 10 ਮਾਰਚ ਤੋਂ ਦੁਬਾਰਾ ਬੈਠਕ ਕਰੇਗੀ। ਸੈਸ਼ਨ 4 ਅਪ੍ਰੈਲ ਨੂੰ ਸਮਾਪਤ ਹੋਵੇਗਾ। ਪੂਰੇ ਬਜਟ ਸੈਸ਼ਨ ਦੀਆਂ 27 ਬੈਠਕਾਂ ਹੋਣਗੀਆਂ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।