ਅੰਮ੍ਰਿਤਸਰ, 18 ਜਨਵਰੀ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਪਾਲ ਸਿੰਘ ਦੀ ਸਰਪ੍ਰਸਤੀ ਹੇਠ ਮਾਘ ਮੇਲੇ ਦੌਰਾਨ ਨਵੀਂ ਬਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਮੈਂਬਰ ਅੱਜ ਸ਼ਨੀਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ। ਜਿੱਥੇ ਸਮੂਹ ਮੈਂਬਰਾਂ ਨੇ ਪਾਰਟੀ ਦੀ ਚੜ੍ਹਦੀ ਕਲਾ ਅਤੇ ਬੰਦੀ ਸਿੱਖਾਂ ਦੀ ਰਿਹਾਈ ਲਈ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਜਲਦੀ ਸ਼ੁਰੂ ਕੀਤੀ ਜਾਵੇਗੀ।
ਇਸ ਦੌਰਾਨ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਵੀ ਉਨ੍ਹਾਂ ਦੇ ਨਾਲ ਸਨ। ਸਰਬਜੀਤ ਸਿੰਘ ਖਾਲਸਾ ਨੇ ਜਾਣਕਾਰੀ ਦਿੱਤੀ ਕਿ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜ਼ਰੂਰ ਹਿੱਸਾ ਲਵੇਗੀ। ਇੰਨਾ ਹੀ ਨਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਵੀ ਆਪਣੇ ਉਮੀਦਵਾਰ ਖੜ੍ਹੇ ਕਰੇਗੀ। ਪਾਰਟੀ ਦੇ ਐਲਾਨ ਤੋਂ ਬਾਅਦ ਤੋਂ ਲਗਾਤਾਰ ਫੋਨ ਆ ਰਹੇ ਹਨ ਕਿ ਮੈਂਬਰਸ਼ਿਪ ਫਾਰਮ ਭੇਜੇ ਜਾਣ ਤਾਂ ਜੋ ਲੋਕ ਪਾਰਟੀ ਨਾਲ ਜੁੜ ਸਕਣ।
Published on: ਜਨਵਰੀ 18, 2025 5:31 ਬਾਃ ਦੁਃ