ਦਾਨ ਸਿੰਘ ਵਾਲਾ ਦੇ ਪੀੜਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਭੇਂਟ

ਪੰਜਾਬ

ਦਾਨ ਸਿੰਘ ਵਾਲਾ ਦੇ ਪੀੜਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਭੇਂਟ

ਬਠਿੰਡਾ, 18 ਜਨਵਰੀ : ਦੇਸ਼ ਕਲਿੱਕ ਬਿਓਰੋ

ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਦੀ ਤਰਫੋਂ ਪਿੰਡ ਦਾਨ ਸਿੰਘ ਵਾਲਾ ਦੇ 8 ਘਰਾਂ ਲਈ ਸਹਾਇਤਾ ਰਾਸ਼ੀ 50-50 ਹਜ਼ਾਰ ਰੁਪਏ ਦੇ ਚੈੱਕ ਉੱਪ ਮੰਡਲ ਮੈਜਿਸਟਰੇਟ ਬਠਿੰਡਾ ਸ. ਬਲਕਰਨ ਸਿੰਘ ਵੱਲੋਂ ਸਬੰਧਤ ਪਰਿਵਾਰਾਂ ਨੂੰ ਭੇਂਟ ਕੀਤੇ ਗਏ। 

      ਇੱਥੇ ਦੱਸਣਯੋਗ ਹੈ ਕਿ ਜ਼ਿਲ੍ਹੇ ਦੇ ਪਿੰਡ ਦਾਨ ਸਿੰਘ ਵਾਲਾ ਵਿਖੇ ਬੀਤੇ ਦਿਨੀਂ ਕੁਝ ਸ਼ਰਾਰਤੀ ਅਨਸਰਾਂ ਦੁਆਰਾ ਪੁਰਾਣੀ ਰੰਜਿਸ਼ ਦੇ ਚਲਦਿਆਂ ਘਰਾਂ ਨੂੰ ਅੱਗ ਲਗਾਉਣ ਅਤੇ ਭੰਨ-ਤੋੜ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ, ਦੇ ਮੱਦੇਨਜ਼ਰ ਇਹ ਚੈਕ ਦਿੱਤੇ ਗਏ ਹਨ।

     ਇਸ ਦੌਰਾਨ ਉਪ ਮੰਡਲ ਮੈਜਿਸਟਰੇਟ ਬਠਿੰਡਾ ਸ. ਬਲਕਰਨ ਸਿੰਘ  ਨੇ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਇਸ ਤੋਂ ਪਹਿਲਾਂ ਵੀ ਪੀੜ੍ਹਤ ਪਰਿਵਾਰਾਂ ਦੀ ਮੱਦਦ ਲਈ ਉਹਨਾਂ ਨੂੰ ਰਾਸ਼ਨ, ਬਿਸਤਰੇ, ਕੰਬਲ, ਭਾਂਡੇ ਅਤੇ ਬਿਜਲੀ ਵਾਲੇ ਚੁੱਲ੍ਹੇ ਆਦਿ ਮੁਹੱਈਆ ਕਰਵਾਏ ਗਏ ਹਨ।

        ਇਸ ਮੌਕੇ ਡੀ.ਐਸ.ਪੀ. ਭੁੱਚੋ ਰਾਵਿੰਦਰ ਸਿੰਘ ਰੰਧਾਵਾ ਤੋਂ ਇਲਾਵਾ ਪੀੜਤ ਪਰਿਵਾਰਾਂ ਦੇ ਮੈਂਬਰ ਆਦਿ ਹਾਜ਼ਰ ਸਨ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।