ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ-95’ ਭਾਰਤ ‘ਚ ਨਹੀਂ ਹੋਵੇਗੀ ਰਿਲੀਜ਼

ਪੰਜਾਬ ਮਨੋਰੰਜਨ

ਚੰਡੀਗੜ੍ਹ, 18 ਜਨਵਰੀ, ਦੇਸ਼ ਕਲਿਕ ਬਿਊਰੋ :
ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ-95’ ਭਾਰਤ ‘ਚ ਰਿਲੀਜ਼ ਨਹੀਂ ਹੋਵੇਗੀ। ਇਹ ਫਿਲਮ ਸਿੱਖ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ। ਖਾਲੜਾ ਨੇ 1980 ਅਤੇ 1990 ਦੇ ਦਹਾਕੇ ਦੌਰਾਨ ਪੰਜਾਬ ‘ਚ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਵਿਰੁੱਧ ਆਵਾਜ਼ ਉਠਾਈ ਸੀ।
ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (ਸੀਬੀਐਫਸੀ) ਨੇ ਫਿਲਮ ਵਿੱਚ 120 ਕੱਟਾਂ ਦੀ ਮੰਗ ਕੀਤੀ ਸੀ, ਪਰ ਫਿਲਮ ਨਿਰਮਾਤਾ, ਨਿਰਦੇਸ਼ਕ ਅਤੇ ਖਾਲੜਾ ਦੇ ਪਰਿਵਾਰਕ ਮੈਂਬਰ ਇਸ ਲਈ ਤਿਆਰ ਨਹੀਂ ਸਨ। ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ ਕਿ ਇਹ ਫਿਲਮ ਭਾਰਤ ਦੇ ਸਿਨੇਮਾਘਰਾਂ ਵਿੱਚ ਨਹੀਂ ਦਿਖਾਈ ਜਾਵੇਗੀ।
ਇਹ ਫਿਲਮ 7 ਫਰਵਰੀ ਨੂੰ ਆਸਟ੍ਰੇਲੀਆ, ਯੂਕੇ (ਯੂਨਾਈਟਡ ਕਿੰਗਡਮ), ਕੈਨੇਡਾ ਅਤੇ ਅਮਰੀਕਾ ਵਿੱਚ ਰਿਲੀਜ਼ ਹੋਣ ਵਾਲੀ ਹੈ। ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਦਿਲਜੀਤ ਨੇ ਖੁਦ ਫਿਲਮ ਦੀ ਰਿਲੀਜ਼ ਡੇਟ ਬਾਰੇ ਦੱਸਿਆ ਹੈ।05:02 PM

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।