ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਦੇ ਸੰਬੰਧ ਵਿੱਚ ਲਗਾਇਆ ਜਾਗਰੂਕਤਾ ਸੈਮੀਨਾਰ
ਮੋਹਾਲੀ, 18 ਜਨਵਰੀ, 2025: ਦੇਸ਼ ਕਲਿੱਕ ਬਿਓਰੋ
ਸੀਨੀਅਰ ਕਪਤਾਨ ਪੁਲਿਸ, ਦੀਪਕ ਪਾਰਿਕ, ਐਸ.ਪੀ ਟਰੈਫਿਕ ਐੱਚ ਐੱਸ ਮਾਨ, ਡੀ.ਐਸ. ਪੀ ਟ੍ਰੈਫਿਕ ਕਰਨੈਲ ਸਿੰਘ ਦੇ ਆਦੇਸ਼ਾਂ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਤੇ ਮਹਿਲਾ ਸਿਪਾਹੀ ਖੁਸ਼ਪ੍ਰੀਤ ਕੌਰ ਵੱਲੋਂ ਟਰੈਫਿਕ ਇੰਚਾਰਜ ਮੁਬਾਰਿਕਪੁਰ ਏ ਐਸ ਆਈ ਹਰਕੇਸ਼ ਕੁਮਾਰ ਅਤੇ ਹੈਡ ਕਾਂਸਟੈਬਲ ਬਲਵਿੰਦਰ ਸਿੰਘ ਨਾਲ ਮਿਲ ਕੇ ਸੀਨੀਅਰ ਸੈਕੰਡਰੀ ਸਕੂਲ ਪੰਡਵਾਲਾ, ਸਰਕਾਰੀ ਹਾਈ ਸਕੂਲ ਸੁੰਡਰਾ ਮੁਬਾਰਿਕਪੁਰ (ਐਸ ਏ ਐਸ ਨਗਰ) ਵਿਖੇ ਰਾਸ਼ਟਰੀ ਸੜ੍ਹਕ ਸੁਰੱਖਿਆ ਮਹੀਨਾ (01 ਜਨਵਰੀ ਤੋਂ 31 ਜਨਵਰੀ 2025) ਦੇ ਸਬੰਧ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਸੈਮੀਨਾਰ ਕੀਤਾ, ਧੁੰਦ ਦੇ ਦਿਨਾਂ ਨੂੰ ਮੁੱਖ ਰੱਖਦੇ ਹੋਏ ਰਿਫਲੈਕਟਰ ਟੇਪ ਬਾਰੇ ਦੱਸਿਆ, ਨਸ਼ੇ ਕਰ ਕੇ ਵਾਹਨ ਨਾ ਚਲਾਉਣ ਬਾਰੇ ਅਤੇ ਟਰੈਫਿਕ ਨਿਯਮਾਂ ਬਾਰੇ, ਅੰਡਰ-ਏਜ ਡਰਾਇਵਿੰਗ ਨਾ ਕਰਨ ਬਾਰੇ, ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ, ਲੇਨ ਡਰਾਇਵਿੰਗ ਬਾਰੇ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ ਬਾਰੇ ਵਾਤਾਵਰਣ ਦੀ ਸੁਰੱਖਿਅਤ ਬਾਰੇ ਜਾਣਕਾਰੀ ਦਿੱਤੀ।
ਵਾਹਨਾਂ ਤੇ ਹਾਈ ਸਿਕਿਓਰਿਟੀ ਨੰਬਰ ਪਲੇਟਾਂ ਲਗਵਾਉਣ, ਦੋ ਪਹੀਆ ਵਾਹਨ ਤੇ ਹੈਲਮਟ ਪਾਉਣ ਬਾਰੇ, ਵਾਹਨਾਂ ਨੂੰ ਸੜਕ ਤੇ ਖੜ੍ਹਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ ਬਾਰੇ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋਂ ਬਾਰੇ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ, ਬੁਲਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਅਤੇ ਨਾ ਮੌਡੀਫਾਈ ਕਰਵਾਉਣ ਦੀ ਅਪੀਲ ਕੀਤੀ। ਸਾਰੇ ਟਰੈਫਿਕ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰਨ ਬਾਰੇ ਅਪੀਲ ਕੀਤੀ ਤਾਂ ਜੋ ਸੜਕੀ ਹਾਦਸਿਆਂ ਨੂੰ ਘਟਾਇਆ ਜਾ ਸਕੇ। ਪੁਲਿਸ ਤੋਂ ਮੱਦਦ ਲੈਣ ਅਤੇ ਦੇਣ ਲਈ ਹੈਲਪਲਾਈਨ ਨੰਬਰ 112 ਅਤੇ 181 ਤੇ ਕਾਲ ਕਰਨ ਬਾਰੇ, ਇਸ ਦੇ ਨਾਲ ਸਾਈਬਰ ਕ੍ਰਾਈਮ ਲਈ 1930 ਤੇ ਕਾਲ ਕਰਨ ਬਾਰੇ ਜਾਣਕਾਰੀ ਦਿੱਤੀ।