ਲੁਧਿਆਣਾ ‘ਚ ‘ਆਪ’ ਨੂੰ ਮਿਲੀ ਮਜਬੂਤੀ, ਕਾਂਗਰਸ ਨੂੰ ਝਟਕਾ!

ਪੰਜਾਬ

ਲੁਧਿਆਣਾ ‘ਚ ‘ਆਪ’ ਨੂੰ ਮਿਲੀ ਮਜਬੂਤੀ, ਕਾਂਗਰਸ ਨੂੰ ਝਟਕਾ!

ਕਾਂਗਰਸੀ ਕੌਂਸਲਰ ਮਮਤਾ ਰਾਣੀ ਸਮੇਤ ਕਈ ਆਗੂ ‘ਆਪ’ ਵਿੱਚ ਸ਼ਾਮਲ 

ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸਾਰਿਆਂ ਨੂੰ ਪਾਰਟੀ ਵਿਚ ਕਰਾਇਆ ਸ਼ਾਮਲ, ਕੀਤਾ ਸਵਾਗਤ

ਲੁਧਿਆਣਾ/ਚੰਡੀਗੜ੍ਹ, 18 ਜਨਵਰੀ , ਦੇਸ਼ ਕਲਿੱਕ ਬਿਓਰੋ

ਲੁਧਿਆਣਾ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜਬੂਤੀ ਮਿਲੀ ਹੈ।  ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ।  ਸ਼ਨੀਵਾਰ ਨੂੰ ਕਾਂਗਰਸੀ ਕੌਂਸਲਰ ਮਮਤਾ ਰਾਣੀ ਸਮੇਤ ਕਈ ਕਾਂਗਰਸੀ ਆਗੂ ‘ਆਪ’ ਵਿੱਚ ਸ਼ਾਮਲ ਹੋ ਗਏ। 

‘ਆਪ’ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਰਸਮੀ ਤੌਰ ‘ਤੇ ਸਾਰੇ ਆਗੂਆਂ ਨੂੰ ਪਾਰਟੀ ‘ਚ ਸ਼ਾਮਲ ਕਰਾਈਆ ਅਤੇ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕੀਤਾ।

ਕੌਂਸਲਰ ਮਮਤਾ ਰਾਣੀ ਦੇ ਨਾਲ ਸੀਨੀਅਰ ਕਾਂਗਰਸੀ ਆਗੂ ਬਲਵਿੰਦਰ ਸਿੰਘ, ਮਨੀ ਰਾਮ ਅਤੇ ਵਿਸ਼ਾਲ ਧਵਨ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸਾਰੇ ਆਗੂਆਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਅਤੇ ਮਿਹਨਤ ਨਾਲ ਕੰਮ ਕਰਨਗੇ।

ਅਮਨ ਅਰੋੜਾ ਨੇ ਸਮੂਹ ਆਗੂਆਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਅਤੇ ਅਹੁਦੇ ਦੇਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਅਸੀਂ ਮਿਲ ਕੇ ਲੁਧਿਆਣਾ ਸ਼ਹਿਰ ਨੂੰ ਸੁੰਦਰ ਅਤੇ ਸਾਫ਼ ਸੁਥਰਾ ਬਣਾਉਣ ਲਈ ਕੰਮ ਕਰਾਂਗੇ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।