ਗਾਜ਼ੀਆਬਾਦ, 19 ਜਨਵਰੀ, ਦੇਸ਼ ਕਲਿੱਕ ਬਿਓਰੋ :
ਗਾਜੀਆਬਾਦ ਦੇ ਇਕ ਤਿੰਨ ਮੰਜ਼ਿਲਾ ਮਕਾਨ ਵਿੱਚ ਅੱਗ ਲੱਗਣ ਕਾਰਨ ਇਕ ਔਰਤ ਤੇ 3 ਬੱਚਿਆਂ ਸਮੇਤ 4 ਦੀ ਮੌਤ ਹੋ ਗਈ ਜਦੋਂ ਕਿ ਇਕ ਔਰਤ ਤੇ ਇਕ ਬੱਚਾ ਝੁਲਸਿਆ ਗਿਆ। ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ 7.00 ਵਜੇ ਪੁਲਿਸ ਨੂੰ ਖਬਰ ਮਿਲੀ ਕਿ ਥਾਦਾ ਲੋਨੀ ਖੇਤਰ ਅੰਦਰ ਕੰਚਨ ਪਾਰਕ ਮੁਹੱਲੇ ਵਿੱਚ ਇਕ ਮਾਨ ਵਿੱਚ ਅੱਗ ਲੱਗ ਗਈ ਹੈ। ਪੁਲਿਸ ਵੱਲੋਂ ਤੁਰੰਤ ਫਾਇਰ ਬ੍ਰਿਗੇਡ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਫਾਇਰ ਬਿਗ੍ਰੇਡ ਦੀਆਂ ਗੱਡੀਆਂ ਮੌਕੇ ਉਤੇ ਪਹੁੰਚ ਗਈਆਂ। ਅੱਗ ਬੁਝਾਉਣ ਦੇ ਬਾਅਦ ਘਰ ਅੰਦਰੋਂ ਇਕ ਔਰਤ ਤੇ ਤਿੰਨ ਬੱਚਿਆਂ ਦੀਆਂ ਲਾਸ਼ਾ ਬਰਾਮਦ ਹੋਈਆਂ ਹਨ। ਇਕ ਔਰਤ ਤੇ ਤਿੰਨ ਸਾਲ ਦੀ ਬੱਚੀ ਜ਼ਖਮੀ ਮਿਲੀ ਹੈ। ਜ਼ਖਮੀਆਂ ਨੂੰ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ।