ਫਗਵਾੜਾ, 19 ਜਨਵਰੀ, ਦੇਸ਼ ਕਲਿੱਕ ਬਿਓਰੋ :
ਬੈਲਜ਼ੀਅਮ ਵਿੱਚ ਪੰਜਾਬ ਦੇ ਫਗਵਾੜਾ ਦੇ ਰਹਿਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਹਦਿਆਬਾਦ ਦੇ ਕਬੱਡੀ ਪ੍ਰਮੋਟਰ ਤੇ ਸਮਾਜ ਸੇਵਕ ਬਖਤਾਵਰ ਸਿੰਘ ਬਾਜਵਾ ਉਰਫ ਦਾ ਬੈਲਜ਼ੀਅਮ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।
ਬਖਤਾਵਰ ਸਿੰਘ ਪਿਛਲੇ ਲੰਮੇ ਸਮੇਂ ਤੋਂ ਬੈਲਜ਼ੀਅਮ ਵਿੱਚ ਆਪਣਾ ਕਾਰੋਬਾਰ ਕਰ ਰਿਹਾ ਸੀ। ਉਹ ਫਗਵਾੜਾ ਵਿਖੇ ਸਮਾਜਿਕ ਕੰਮਾਂ ਲਈ ਆਉਂਦਾ ਰਹਿੰਦਾ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਆਈਆਂ ਖ਼ਬਰਾਂ ਵਿੱਚ ਕਿਹਾ ਗਿਆ ਹੈ ਕਿ 8-10 ਗੱਡੀਆਂ ਵਿੱਚ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਉਸਦੇ ਘਰ ਉਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀ, ਜਿਸ ਵਿੱਚ ਉਸਦੀ ਮੌਤ ਹੋ ਗਈ।