ਡੱਲੇਵਾਲ ਦੀ ਹਮਾਇਤ ‘ਤੇ ਬੈਠੇ 121 ਕਿਸਾਨਾਂ ਦਾ ਮਰਨ ਵਰਤ ਖਤਮ

ਪੰਜਾਬ

ਡੱਲੇਵਾਲ ਦੀ ਹਮਾਇਤ ‘ਤੇ ਬੈਠੇ 121 ਕਿਸਾਨਾਂ ਦਾ ਮਰਨ ਵਰਤ ਖਤਮ

ਚੰਡੀਗੜ੍ਹ: 19 ਜਨਵਰੀ, ਦੇਸ਼ ਕਲਿੱਕ ਬਿਓਰੋ

ਖਨੌਰੀ ਬਾਰਡਰ ’ਤੇ ਬੈਠੇ 121 ਕਿਸਾਨਾਂ ਵੱਲੋਂ ਰੱਖਿਆ ਮਰਨ ਵਰਤ ਅੱਜ ਖ਼ਤਮ ਕਰ ਦਿਤਾ ਗਿਆ ਹੈ ਪਰ ਪਿਛਲੇ 26 ਨਵੰਬਰ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦਾ ਮੈਡੀਕਲ ਸਹੂਲਤਾਂ ਦੇ ਨਾਲ ਮਰਨ ਵਰਤ ਜਾਰੀ ਰਹੇਗਾ। ਇਹ ਫ਼ੈਸਲਾ ਕੇਂਦਰ ਸਰਕਾਰ ਵੱਲੋਂ ਗੱਲਬਾਤ ਦਾ ਸੱਦਾ ਮਿਲਣ ਤੋਂ ਬਾਅਦ ਲਿਆ ਗਿਆ ਹੈ। ਕਿਸਾਨ ਆਗੂ ਜਗਜੀਤ ਸਿੰਘ ਦਾ ਮਰਨ ਵਰਤ ਅੱਜ 55ਵੇਂ ਦਿਨ ’ਚ ਦਾਖ਼ਲ ਹੋ ਗਿਆ। ਸਨਿੱਚਰਵਾਰ ਨੂੰ ਜਗਜੀਤ ਸਿੰਘ ਡੱਲੇਵਾਲ ਵਲੋਂ ਕੇਂਦਰ ਨਾਲ ਮੀਟਿੰਗ ਦਾ ਸੱਦਾ ਮਿਲਣ ਮਗਰੋਂ ਮੈਡੀਕਲ ਸਹੂਲਤਾਂ ਲੈਣ ਲਈ ਹਾਂ ਕਰ ਦਿਤੀ ਸੀ ਤੇ ਦੇਰ ਰਾਤ ਨੂੰ ਹੀ ਉਨ੍ਹਾਂ ਨੂੰ ਸਿਹਤ ਸਹੂਲਤਾਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ।

ਜ਼ਿਕਰਯੋਗ ਹੈ ਕਿ ਕੱਲ੍ਹ ਸ਼ਨਿੱਚਰਵਾਰ ਨੂੰ ਕੇਂਦਰ ਸਰਕਾਰ ਦਾ ਇਕ ਵਫ਼ਦ ਖਨੌਰੀ ਬਾਰਡਰ ‘ਤੇ ਕਿਸਾਨਾਂ ਨਾਲ ਗੱਲਬਾਤ ਲਈ ਵਿਖੇ ਪੁੱਜਿਆ ਸੀ। ਕੇਂਦਰੀ ਖੇਤੀਬਾੜੀ ਮੰਤਰਾਲੇ ਵਲੋਂ ਜੁਆਇੰਟ ਸਕੱਤਰ ਪ੍ਰਿਆ ਰੰਜਨ ਦੇ ਨਾਲ ਪੰਜਾਬ ਪੁਲਿਸ ਦੇ ਸਾਬਕਾ ਡੀ.ਆਈ.ਜੀ. ਨਰੇਂਦਰ ਭਾਰਗਵ ਤੇ ਸਾਬਕਾ ਏ.ਡੀ.ਜੀ.ਪੀ. ਜਸਕਰਨ ਸਿੰਘ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਨਣ ’ਤੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਖਨੌਰੀ ਬਾਰਡਰ ਪਹੁੰਚੇ ਸੀ।

ਪਿਛਲੇ ਦਿਨੀਂ ਡੱਲੇਵਾਲ ਦੀ ਵਿਗੜਦੀ ਹੋਈ ਸਿਹਤ ਨੂੰ ਦੇਖ ਕੇ ਉਨ੍ਹਾਂ ਤੋਂ ਇਲਾਵਾ 121 ਹੋਰ ਕਿਸਾਨ ਵੀ ਮਰਨ ਵਰਤ ‘ਤੇ ਬੈਠ ਗਏ ਸਨ, ਜਿਸ ਮਗਰੋਂ ਅੱਜ ਆਖ਼ਿਰਕਾਰ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੋ ਗਈ ਹੈ ਜਿਸ ਤੋਂ ਬਾਅਦ ਅੱਜ 121 ਕਿਸਾਨਾਂ ਨੇ ਅਪਣਾ ਮਰਨ ਵਰਤ ਖ਼ਤਮ ਕਰ ਦਿਤਾ ਹੈ।ਹੁਣ ਕੇਂਦਰ ਸਰਕਾਰ ਦੇ ਵਫ਼ਦ ਨਾਲ ਕਿਸਾਨਾਂ ਦੀ ਅਗਲੀ ਗੱਲਬਾਤ 14 ਫ਼ਰਵਰੀ ਨੂੰ ਸ਼ਾਮ 5 ਵਜੇ ਚੰਡੀਗੜ੍ਹ ਵਿੱਚ ਹੋਵੇਗੀ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।