ਰਾਜੋਆਣਾ ਕੇਸ ਦੀ ਸੁਣਵਾਈ ਟਲੀ, 18 ਮਾਰਚ ਨੂੰ ਹੋਵੇਗਾ ਫੈਸਲਾ
ਨਵੀਂ ਦਿੱਲੀ: 20 ਜਨਵਰੀ, ਦੇਸ਼ ਕਲਿੱਕ ਬਿਓਰੋ
ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਜਵਾਬ ਦਾਇਰ ਕਰਨ ਲਈ ਕੇਂਦਰ ਸਰਕਾਰ ਨੂੰ ਪਹਿਲਾਂ ਇੱਕ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ ਜਿਸ ਦਾ ਜਵਾਬ ਦਾਖਲ ਕਰਨ ਲਈ ਕੇਜਦਰ ਨੂੰ 18 ਮਾਰਚ ਤੱਕ ਦਾ ਸਮਾਂ ਹੋਰ ਸਮਾਂ ਦਿਤਾ ਹੈ, ਜਿਸ ਵਿਚ 1995 ‘ਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਲਈ ਉਸ ਨੂੰ ਦਿਤੀ ਗਈ ਮੌਤ ਦੀ ਸਜ਼ਾ ਨੂੰ ਘਟਾਉਣ ਦੀ ਮੰਗ ਕੀਤੀ ਗਈ ਹੈ। ਸੁਪਰੀਮ ਕੋਰਟ ਨੇ ਕੇਂਦਰ ਨੂੰ ਹਲਫ਼ਨਾਮਾ ਦਾਇਰ ਕਰਨ ਦਾ ਆਖ਼ਰੀ ਮੌਕਾ ਦਿਤਾ ਹੈ ਅਤੇ ਮਾਮਲੇ ਦੀ ਸੁਣਵਾਈ 18 ਮਾਰਚ ਨੂੰ ਤੈਅ ਕੀਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਕੋਈ ਫ਼ੈਸਲਾ ਨਹੀਂ ਲਿਆ ਤਾਂ ਮੈਰਿਟ ਦੇ ਆਧਾਰ ’ਤੇ ਸੁਣਵਾਈ ਕਰਾਂਗੇ।
Published on: ਜਨਵਰੀ 20, 2025 12:11 ਬਾਃ ਦੁਃ