24 ਜਨਵਰੀ ਨੂੰ ਹੋਣ ਵਾਲੀ ਚੰਡੀਗੜ੍ਹ ਮੇਅਰ ਦੀ ਚੋਣ ਹਾਈਕੋਰਟ ਵੱਲੋਂ ਮੁਲਤਵੀ
ਚੰਡੀਗੜ੍ਹ: 20 ਜਨਵਰੀ, ਦੇਸ਼ ਕਲਿੱਕ ਬਿਓਰੋ
ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ 24 ਜਨਵਰੀ ਨੂੰ ਹੋਣ ਵਾਲੀ ਚੰਡੀਗੜ੍ਹ ਮੇਅਰ ਦੀ ਚੋਣ ਰੱਦ ਕਰ ਦਿੱਤੀ ਗਈ ਹੈ। ਹਾਈਕੋਰਟ ਵੱਲੋਂ ਮੇਅਰ ਚੋਣ ਲਈ ਜਾਰੀ ਹੋਏ ਨੋਟੀਫਿਕੇਸ਼ਨ ਨੂੰ ਰੱਦ ਕਰ ਦਿੱਤਾ ਹੈ ਅਤੇ ਕਿਹਾ ਹੈ ਕਿ 29 ਜਨਵਰੀ ਤੋਂ ਬਾਅਦ ਅਗਲਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਮੌਜੂਦਾ ਚੰਡੀਗੜ੍ਹ ਮੇਅਰ ਦਾ ਕਾਰਜਕਾਲ 29 ਜਨਵਰੀ ਤੱਕ ਹੈ। ਹਾਈਕੋਰਟ ਦੇ ਇਸ ਫੈਸਲੇ ਨਾਲ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਵੀ ਟਲ ਗਈ ਹੈ।