ਡੋਨਾਲਡ ਟਰੰਪ ਅੱਜ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਹਲਫ਼ ਲੈਣਗੇ
ਵਾਸਿੰਗਟਨ, 20 ਜਨਵਰੀ, ਦੇਸ਼ ਕਲਿਕ ਬਿਊਰੋ :
ਡੋਨਾਲਡ ਟਰੰਪ ਅੱਜ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਹਲਫ਼ ਲੈਣਗੇ। ਇਸ ਤੋਂ ਬਾਅਦ, 100 ਤੋਂ ਵੱਧ ਹੁਕਮਾਂ ‘ਤੇ ਦਸਤਖਤ ਕੀਤੇ ਜਾਣਗੇ। ਟਰੰਪ ਦੀ ਟੀਮ ਨੇ ਆਪਣੇ ਕਾਰਜਕਾਲ ਦੀ ਸ਼ੁਰੂਆਤ ਤੋਂ ਪਹਿਲਾਂ ਇਹ ਹੁਕਮ ਤਿਆਰ ਕਰ ਲਏ ਹਨ।
ਨਿਊਯਾਰਕ ਟਾਈਮਜ਼ ਦੇ ਅਨੁਸਾਰ, ਇਹਨਾਂ ਹੁਕਮਾਂ ਵਿੱਚ ਮੈਕਸੀਕੋ ਦੀ ਸਰਹੱਦ ਨੂੰ ਸੀਲ ਕਰਨਾ, ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦੇਣਾ ਅਤੇ ਟਰਾਂਸਜੈਂਡਰਾਂ ਨੂੰ ਮਹਿਲਾ ਖੇਡਾਂ ਵਿੱਚ ਹਿੱਸਾ ਲੈਣ ਤੋਂ ਰੋਕਣਾ ਸ਼ਾਮਲ ਹੋ ਸਕਦਾ ਹੈ।
ਕੜਾਕੇ ਦੀ ਠੰਢ ਕਾਰਨ ਸਹੁੰ ਚੁੱਕ ਸਮਾਗਮ ਖੁੱਲ੍ਹੇ ‘ਚ ਨਹੀਂ ਸਗੋਂ ਅਮਰੀਕਾ ਦੀ ਕੈਪੀਟਲ ਹਿੱਲ (ਸੰਸਦ) ਦੇ ਅੰਦਰ ਹੋਵੇਗਾ। ਅਜਿਹਾ 40 ਸਾਲਾਂ ਵਿੱਚ ਪਹਿਲੀ ਵਾਰ ਹੋ ਰਿਹਾ ਹੈ। ਅੱਜ ਇੱਥੇ ਤਾਪਮਾਨ ਮਨਫ਼ੀ 7 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। 1985 ਵਿੱਚ ਰੋਨਾਲਡ ਰੀਗਨ ਦਾ ਦੂਜਾ ਉਦਘਾਟਨ ਵੀ ਕੈਪੀਟਲ ਰੋਟੁੰਡਾ ਵਿੱਚ ਹੋਇਆ ਸੀ। ਉਸ ਸਮੇਂ ਤਾਪਮਾਨ ਮਾਈਨਸ 23 ਤੋਂ 29 ਡਿਗਰੀ ਸੈਲਸੀਅਸ ਦੇ ਵਿਚਕਾਰ ਸੀ।