ਪਟਿਆਲਾ, 20 ਜਨਵਰੀ, ਦੇਸ਼ ਕਲਿਕ ਬਿਊਰੋ :
ਪਟਿਆਲਾ ਜ਼ਿਲ੍ਹੇ ਵਿੱਚ ਆਵਾਰਾ ਕੁੱਤਿਆਂ ਦੀ ਦਹਿਸ਼ਤ ਦਾ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।ਨਾਭਾ ਦੇ ਪਿੰਡ ਢੀਂਗੀ ਵਿੱਚ ਐਤਵਾਰ ਦੇਰ ਸ਼ਾਮ 10 ਤੋਂ ਵੱਧ ਆਵਾਰਾ ਕੁੱਤਿਆਂ ਨੇ ਇੱਕ ਵਿਅਕਤੀ ਦੇ 9 ਸਾਲਾ ਪੁੱਤਰ ਸ਼ਿਵਮ ‘ਤੇ ਜਾਨਲੇਵਾ ਹਮਲਾ ਕਰ ਦਿੱਤਾ। ਕੁੱਤਿਆਂ ਨੇ ਬੱਚੇ ਨੂੰ ਇੰਨੀ ਬੁਰੀ ਤਰ੍ਹਾਂ ਵੱਢਿਆ ਕਿ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ।
ਸ਼ਿਵਮ ਦੇ ਪਰਿਵਾਰਕ ਮੈਂਬਰ ਖੇਤਾਂ ਵਿੱਚ ਮਜ਼ਦੂਰੀ ਕਰਦੇ ਹਨ। ਐਤਵਾਰ ਸ਼ਾਮ ਨੂੰ ਅਚਾਨਕ ਅਵਾਰਾ ਕੁੱਤਿਆਂ ਦੇ ਝੁੰਡ ਨੇ ਬੱਚੇ ਸ਼ਿਵਮ ਨੂੰ ਘੇਰ ਲਿਆ ਅਤੇ ਉਸ ‘ਤੇ ਹਮਲਾ ਕਰ ਦਿੱਤਾ। ਜਦੋਂ ਤੱਕ ਆਸ-ਪਾਸ ਦੇ ਲੋਕ ਬੱਚੇ ਦੀ ਮਦਦ ਲਈ ਪਹੁੰਚੇ, ਉਦੋਂ ਤੱਕ ਕੁੱਤਿਆਂ ਨੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਸੀ।
ਘਟਨਾ ਦੀ ਸੂਚਨਾ ਮਿਲਦੇ ਹੀ ਪਰਿਵਾਰ ਵਾਲੇ ਤੁਰੰਤ ਬੱਚੇ ਨੂੰ ਨਜ਼ਦੀਕੀ ਹਸਪਤਾਲ ਲੈ ਕੇ ਗਏ ਪਰ ਉਦੋਂ ਤੱਕ ਕਾਫੀ ਦੇਰ ਹੋ ਚੁੱਕੀ ਸੀ। ਹਸਪਤਾਲ ‘ਚ ਡਾਕਟਰਾਂ ਨੇ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ।
ਪੰਜਾਬ ‘ਚ ਅਵਾਰਾ ਕੁੱਤਿਆਂ ਨੇ ਬੁਝਾਇਆ ਇੱਕ ਹੋਰ ਘਰ ਦਾ ਚਿਰਾਗ਼