ਭੂੰਦੜ ਨੇ ਆਰੰਭ ਕਰਵਾਈ ਮੋਹਾਲੀ ਵਿੱਚ ਅਕਾਲੀ ਦਲ ਦੀ ਭਰਤੀ
ਅਕਾਲੀ ਦਲ ਦੀ ਭਰਤੀ ਲਈ ਪੰਜਾਬ ਭਰ ਵਿੱਚ ਭਾਰੀ ਉਤਸਾਹ : ਡਾ. ਚੀਮਾ
2017 ਦੀਆਂ ਵਿਧਾਨ ਸਭਾ ਚੋਣਾਂ ਡੱਟ ਕੇ ਲੜੇਗਾ ਸ਼੍ਰੋਮਣੀ ਅਕਾਲੀ ਦਲ : ਪਰਵਿੰਦਰ ਸਿੰਘ ਸੋਹਾਣਾ
ਮੋਹਾਲੀ: 20 ਜਨਵਰੀ, ਦੇਸ਼ ਕਲਿੱਕ ਬਿਓਰੋ
ਸ਼੍ਰੋਮਣੀ ਅਕਾਲੀ ਦਲ ਜਿਲਾ ਐਸ ਏ ਐਸ ਨਗਰ ਮੋਹਾਲੀ ਵੱਲੋ “ਭਰਤੀ ਮੁਹਿੰਮ “ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸ. ਬਲਵਿੰਦਰ ਸਿੰਘ ਭੂੰਦੜ ਵੱਲੋਂ ਭਰਤੀ ਮੁਹਿੰਮ ਆਰੰਭ ਕਰਵਾਈ ਗਈ। ਇਸ ਮੌਕੇ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ, ਗੁਲਜਾਰ ਸਿੰਘ ਰਾਣੀਕੇ ,ਸਾਬਕਾ ਮੰਤਰੀ ਸਰਦਾਰ ਮਹੇਸ਼ ਇੰਦਰ ਸਿੰਘ ਗਰੇਵਾਲ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਸਾਬਕਾ ਸਿੱਖਿਆ ਮੰਤਰੀ , ਸਰਦਾਰ ਹੀਰਾ ਸਿੰਘ ਗਾਬੜੀਆ ਸਾਬਕਾ ਮੰਤਰੀ ਅਤੇ ਪਾਰਟੀ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਤੋਂ ਇਲਾਵਾ ਹਲਕਾ ਮੋਹਾਲੀ ਦਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਵਿੱਚ ਇਲਾਕੇ ਦੇ ਬਹੁਤ ਸਾਰੇ ਸੀਨੀਅਰ ਆਗੂਆਂ ਨੇ ਇਸ ਮੁਹਿੰਮ ਦੇ ਵਿੱਚ ਸ਼ਿਰਕਤ ਕਰਕੇ ਇਸ ਗੱਲ ਦਾ ਅਹਿਦ ਕੀਤਾ ਕਿ ਹਾਈ ਕਮਾਂਡ ਵੱਲੋਂ ਦਿੱਤੇ ਗਏ ਟੀਚੇ ਨੂੰ ਸਫਲਤਾ ਪੂਰਵਕ ਸਮਾਂ ਵੱਧ ਪੂਰਾ ਕਰ ਲਿਆ ਜਾਵੇਗਾ।
ਇਸ ਮੌਕੇ ਗੱਲਬਾਤ ਕਰਦਿਆਂ ਸ. ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਅਕਾਲੀ ਦਲ ਦੀ ਭਰਤੀ ਦਾ ਬਹੁਤ ਭਾਰੀ ਉਤਸਾਹ ਹੈ ਅਤੇ ਮੋਹਾਲੀ ਵਿੱਚ ਉਹ ਖੁਦ ਇਸ ਮੁਹਿੰਮ ਦਾ ਆਗਾਜ਼ ਕਰਨ ਪਹੁੰਚੇ ਹਨ ਜਦੋਂ ਕਿ ਪੂਰੇ ਪੰਜਾਬ ਵਿੱਚ ਹੀ ਭਰਤੀ ਮੁਹਿੰਮ ਜ਼ੋਰਾਂ ਤੇ ਸ਼ੁਰੂ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਹੋਰਨਾਂ ਸੂਬਿਆਂ ਵਿੱਚ ਵੀ ਭਰਤੀ ਮੁਹਿਮ ਆਰੰਭ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਸ ਗੱਲ ਦਾ ਖਾਸ ਖਿਆਲ ਰੱਖਿਆ ਜਾ ਰਿਹਾ ਹੈ ਕਿ ਭਰਤੀ ਸਹੀ ਹੋਵੇ ਤੇ ਵੱਧ ਤੋਂ ਵੱਧ ਹੋਵੇ।
ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਭਰਤੀ ਮੁਹਿੰਮ ਦਾ ਭਾਰੀ ਉਤਸ਼ਾਹ ਹੈ ਅਤੇ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਬਾਦਲ ਪਿੰਡ ਤੋਂ ਖੁਦ ਇਸ ਮੁਹਿਮ ਦਾ ਆਗਾਜ਼ ਕੀਤਾ। ਉਹਨਾਂ ਕਿਹਾ ਕਿ ਸਮੁੱਚੇ ਜ਼ਿਲਿਆਂ ਦੇ ਲੀਡਰ ਸਾਹਿਬਾਨ ਆਪੋ ਆਪਣੇ ਜ਼ਿਲ੍ਹਿਆਂ ਵਿੱਚ ਮੁਹਿੰਮ ਸ਼ੁਰੂ ਕਰਨ ਲਈ ਪਰਚੀਆਂ ਲੈਣ ਪਹੁੰਚ ਰਹੇ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਦਾ ਟੀਚਾ 25 ਲੱਖ ਭਰਤੀ ਦਾ ਹੈ ਪਰ ਜਿਸ ਤਰ੍ਹਾਂ ਦਾ ਉਤਸ਼ਾਹ ਹੈ ਇਸ ਨਾਲ ਲੱਗਦਾ ਹੈ ਕਿ 20 ਫਰਵਰੀ ਤੱਕ ਇਸ ਟੀਚੇ ਤੋਂ ਭਰਤੀ ਇਸ ਤੋਂ ਕਿਤੇ ਵੱਧ ਹੋਵੇਗੀ। ਉਹਨਾਂ ਕਿਹਾ ਕਿ ਇਸ ਤੋਂ ਬਾਅਦ ਜਥੇਬੰਦਕ ਚੋਣਾਂ ਹੋਣਗੀਆਂ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਡੱਟ ਕੇ ਲੜੀਆਂ ਜਾਣਗੀਆਂ।
ਡਾਕਟਰ ਚੀਮਾ ਨੇ ਕਿਹਾ ਕਿ ਸੱਤ ਮੈਂਬਰੀ ਕਮੇਟੀ ਬਾਰੇ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਤਕਨੀਕੀ ਤਰੁਟੀਆਂ ਬਾਰੇ ਦੱਸ ਦਿੱਤਾ ਗਿਆ ਸੀ ਅਤੇ ਵਰਕਿੰਗ ਕਮੇਟੀ ਦੇ ਫੈਸਲੇ ਅਨੁਸਾਰ ਇਹ ਭਰਤੀ ਕਰਵਾਈ ਜਾ ਰਹੀ ਹੈ। ਉਹਨਾਂ ਗੁਰ ਪਤਾਪ ਸਿੰਘ ਵਡਾਲਾ ਨੂੰ ਵੀ ਅਪੀਲ ਕੀਤੀ ਕਿ ਉਹ ਇਕੱਲੇ ਖਿਲਾਰਾ ਨਾ ਪਾਉਣ ਤੇ ਜੇਕਰ ਅਕਾਲੀ ਦਲ ਵਿੱਚ ਆਉਣਾ ਚਾਹੁੰਦੇ ਹਨ ਤਾਂ ਡਿਸਿਪਲਨਰੀ ਕਮੇਟੀ ਕੋਲ ਜਾਣ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਤਮਾਮ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਤੇ ਜੀ ਆਇਆ ਕਹਿੰਦਿਆਂ ਇਸ ਗੱਲ ਦੀ ਖੁਸ਼ੀ ਪ੍ਰਗਟ ਕੀਤੀ ਕਿ ਪਾਰਟੀ ਦੀ ਚਲਾਈ ਜਾਣ ਵਾਲੀ ਇਸ ਵਿਸ਼ੇਸ਼ ਮੁਹਿੰਮ ਦੀ ਜਿਹੜਾ ਆਗਾਜ਼ ਹੈ ਉਹ ਹਲਕਾ ਮੋਹਾਲੀ ਤੋਂ ਕੀਤਾ ਗਿਆ ਸੋ ਇਸ ਕਰਕੇ ਇਸ ਹਲਕੇ ਦੇ ਵਰਕਰਾਂ ਦੇ ਵਿੱਚ ਪਾਰਟੀ ਪ੍ਰਤੀ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ ਜਿਹੜਾ ਕਿ ਆਉਣ ਵਾਲੇ ਨਿਰਧਾਰਤ ਸਮੇਂ ਦੇ ਵਿੱਚ ਵੱਧ ਤੋਂ ਵੱਧ ਪਾਰਟੀ ਦੀ ਮੈਂਬਰਸ਼ਿਪ ਕਰਕੇ ਪਾਰਟੀ ਦੀ ਮਜਬੂਤੀ ਲਈ ਆਪਣਾ ਭਰਪੂਰ ਯੋਗਦਾਨ ਪਾਉਣਗੇ। ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਉਹਨਾਂ ਨੇ ਮੂਹਰਲੀ ਕਤਾਰ ਦੇ ਸਮੁੱਚੇ ਆਗੂਆਂ ਨਾਲ ਮੀਟਿੰਗ ਕੀਤੀ ਹੈ ਅਤੇ ਭਰਤੀ ਦੀ ਰੂਪਰੇਖਾ ਸਮਝਾ ਕੇ ਭਰਤੀ ਆਰੰਭ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਇਸ ਤੋਂ ਬਾਅਦ ਡੈਲੀਗੇਟ ਬਣਨਗੇ ਅਤੇ ਫਿਰ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ।
ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜਮੀਨ ਨਾਲ ਜੁੜੀ ਹੋਈ ਪਾਰਟੀ ਹੈ ਅਤੇ ਇੱਕੋ ਇੱਕ ਖੇਤਰੀ ਪਾਰਟੀ ਹੈ। ਉਹਨਾਂ ਕਿਹਾ ਕਿ ਜੋ ਕੰਮ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੋਏ ਹਨ ਉਹ ਲੋਕ ਅੱਜ ਵੀ ਯਾਦ ਕਰਦੇ ਹਨ। ਉਹਨਾਂ ਕਿਹਾ ਕਿ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਡੱਟ ਕੇ ਵਿਧਾਨ ਸਭਾ ਚੋਣਾਂ ਲੜ ਕੇ ਪੰਜਾਬ ਵਿੱਚ ਸਰਕਾਰ ਬਣਾਵੇਗਾ। ਉਹਨਾਂ ਕਿਹਾ ਕਿ ਉਹਨਾਂ ਨੂੰ ਆਸ ਹੈ ਕਿ ਜੋ ਭਰਾ ਉਹਨਾਂ ਤੋਂ ਵੱਖਰੇ ਹੋਏ ਹਨ ਉਹ ਸਾਰੇ ਪਾਰਟੀ ਵਿੱਚ ਵਾਪਸ ਆਉਣਗੇ।
ਇਸ ਮੌਕੇ ਇਸ ਹਲਕੇ ਦੀ ਇਸ ਮੈਂਬਰਸ਼ਿਪ ਮੁਹਿੰਮ ਦੇ ਅਬਜਰਵਰ ਕੁਲਦੀਪ ਕੌਰ ਕੰਗ ਦੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਅੰਤ ਦੇ ਵਿੱਚ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਵੱਲੋਂ ਸਾਰੀ ਲੀਡਰਸ਼ਿਪ ਨੂੰ ਸਨਮਾਨਿਤ ਵੀ ਕੀਤਾ ਗਿਆ
ਇਸ ਮੌਕੇ ਹਾਜ਼ਰ ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ਹਿਰੀ ਪ੍ਰਧਾਨ ਕਮਲਜੀਤ ਸਿੰਘ ਰੂਬੀ ਸਾਬਕਾ ਸ਼ਹਿਰੀ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ ਸਰਦਾਰ ਚਰਨਜੀਤ ਸਿੰਘ ਕਾਲੇਵਾਲ ਮੈਂਬਰ ਐਸਜੀਪੀਸੀ ਸਰਦਾਰ ਰਵਿੰਦਰ ਸਿੰਘ ਖੇੜਾ ਸਰਦਾਰ ਤਰਸੇਮ ਸਿੰਘ ਗੰਦੋ ਸਰਦਾਰ ਰਮਨਦੀਪ ਸਿੰਘ ਬਾਵਾ ਸਰਦਾਰ ਸ਼ਮਸ਼ੇਰ ਸਿੰਘ ਪੁਰਖਾਲਵੀ ਸਰਦਾਰ ਕਰਮ ਸਿੰਘ ਬਾਬਰਾ ਸਰਦਾਰ ਪਾਲ ਸਿੰਘ ਰੱਤੂ ਬਲਜੀਤ ਸਿੰਘ ਦੈੜੀ ਸਾਬਕਾ ਸਰਪੰਚ ਨਿਰਮਲ ਸਿੰਘ ਪਿੰਡ ਮਾਣਕ ਮਾਜਰਾ ਬਲਵਿੰਦਰ ਸਿੰਘ ਬਿੰਦਾ ਲਖਨੌਰ ਜਸਵੀਰ ਸਿੰਘ ਜੱਸਾ ਭਾਗੋਮਾਜਰਾ ਕੁਲਦੀਪ ਸਿੰਘ ਬੈਰੋਪੁਰ ਜੀਤ ਮਾਨ ਅਵਤਾਰ ਸਿੰਘ ਦਾਊ ਐਮਸੀ ਹਰਜਿੰਦਰ ਕੌਰ ਬੈਦਵਾਨ ਗੁਰਪ੍ਰੀਤ ਸਿੰਘ ਸਾਬਕਾ ਸਰਪੰਚ ਸਮੇਤ ਹੋਰ ਆਗੂ ਹਾਜ਼ਰ ਰਹੇ।