ਰਾਜੋਆਣਾ ਦੀ ਅਪੀਲ ‘ਤੇ ਸੁਣਵਾਈ ਅੱਜ
ਚੰਡੀਗੜ੍ਹ: 20 ਜਨਵਰੀ, ਦੇਸ਼ ਕਲਿੱਕ ਬਿਓਰੋ
ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਅਰਜ਼ੀ ‘ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਮੌਤ ਦੀ ਸਜ਼ਾ ਪ੍ਰਾਪਤ ਰਾਜੋਆਣਾ ਨੇ ਸੁਪਰੀਮ ਕੋਰਟ ‘ਚ ਸਜ਼ਾ ‘ਚ 12 ਸਾਲ ਦੀ ਦੇਰੀ ਹੋਣ ਦਾ ਹਵਾਲਾ ਦਿੰਦਿਆਂ ਰਹਿਮ ਦੀ ਅਪੀਲ ਦਾਖਲ ਕੀਤੀ ਸੀ। ਪਿਛਲੀ ਸੁਣਵਾਈ ਦੌਰਾਨ ਜਸਟਿਸ ਗਵਈ ਹੇਠਲੇ ਬੈਂਚ ਨੇ ਕੇਂਦਰ ਸਰਕਾਰ ਨੂੰ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ ਫੈਸਲਾ ਲੈਣ ਲਈ ਚਾਰ ਹਫਤਿਆਂ ਦਾ ਸਮਾਂ ਦਿੱਤਾ ਸੀ। ਅੱਜ ਬੈਂਚ ਇਸ ਕੇਸ ‘ਤੇ ਸੁਣਵਾਈ ਕਰੇਗਾ।