ਗੁਰਾਇਆ ਨੇੜੇ ਟਾਇਰ ਫਟਣ ਕਾਰਨ ਗੱਡੀ ਹੋਈ ਹਾਦਸੇ ਦੀ ਸ਼ਿਕਾਰ , ਇੱਕੋ ਪਰਿਵਾਰ ਦੇ ਪੰਜ ਮੈਂਬਰ ਜ਼ਖ਼ਮੀ
ਜਲੰਧਰ, 21 ਜਨਵਰੀ, ਦੇਸ਼ ਕਲਿਕ ਬਿਊਰੋ :
ਜਲੰਧਰ ਦੇ ਗੁਰਾਇਆ ਨੇੜੇ ਟਾਇਰ ਫਟਣ ਕਾਰਨ ਗੱਡੀ ਹਾਦਸਾਗ੍ਰਸਤ ਹੋ ਗਈ। ਘਟਨਾ ਦੇ ਸਮੇਂ ਗੱਡੀ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰ ਸਵਾਰ ਸਨ। ਸਾਰਿਆਂ ਨੂੰ ਸੱਟਾਂ ਲੱਗੀਆਂ ਹਨ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਰੋਡ ਸੇਫਟੀ ਫੋਰਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ।
ਜਿਸ ਤੋਂ ਬਾਅਦ ਮਾਮਲੇ ਦੀ ਸੂਚਨਾ ਗੁਰਾਇਆ ਪੁਲਿਸ ਨੂੰ ਵੀ ਦਿੱਤੀ ਗਈ।ਜ਼ਖ਼ਮੀਆਂ ਦੀ ਪਛਾਣ ਅਮਰੀਕ ਸਿੰਘ ਪੁੱਤਰ ਗੁਰਚਰਨ ਸਿੰਘ, ਕਮਲ ਅਰੋੜਾ ਪਤਨੀ ਅਮਰੀਕ ਸਿੰਘ, ਫਤਿਹ ਪੁੱਤਰ ਅਮਰੀਕ ਸਿੰਘ, ਪੁਸ਼ਪਿੰਦਰ ਕੌਰ ਪਤਨੀ ਗੁਰਚਰਨ ਸਿੰਘ ਵਾਸੀ ਯਮੁਨਾਨਗਰ ਅਤੇ ਅੰਮ੍ਰਿਤ ਕੌਰ ਪਤਨੀ ਅਮਰਜੀਤ ਸਿੰਘ ਵਾਸੀ ਰੁੜਕੀ ਵਜੋਂ ਹੋਈ ਹੈ।