ਫਾਜ਼ਿਲਕਾ ‘ਚ ਹੈਰੋਇਨ ਦੀ ਤਸਕਰੀ ਕਰਦੇ ਮਾਮੀ-ਭਾਣਜਾ ਗ੍ਰਿਫ਼ਤਾਰ
ਫ਼ਾਜ਼ਿਲਕਾ, 21 ਜਨਵਰੀ, ਦੇਸ਼ ਕਲਿਕ ਬਿਊਰੋ :
ਫਾਜ਼ਿਲਕਾ ਦੇ ਸੀਆਈਏ ਸਟਾਫ਼ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਮਾਮੀ ਅਤੇ ਭਾਣਜੇ ਨੂੰ ਹੈਰੋਇਨ ਦੀ ਤਸਕਰੀ ਕਰਦੇ ਹੋਏ ਕਾਬੂ ਕੀਤਾ ਹੈ।ਇਹ ਕਾਰਵਾਈ ਸੀਆਈਏ ਸਟਾਫ਼ ਦੇ ਇੰਚਾਰਜ ਪਰਮਜੀਤ ਕੁਮਾਰ ਦੀ ਅਗਵਾਈ ਹੇਠ ਕੀਤੀ ਗਈ। ਇਸ ਕਾਰਵਾਈ ਵਿੱਚ ਮੁਲਜ਼ਮਾਂ ਕੋਲੋਂ 50 ਗ੍ਰਾਮ ਹੈਰੋਇਨ, ਇੱਕ ਕਾਰ, 1500 ਰੁਪਏ ਦੀ ਨਕਦੀ ਅਤੇ ਫ਼ੋਨ ਬਰਾਮਦ ਕੀਤੇ ਗਏ ਹਨ।
ਮੁਖ਼ਬਰ ਦੀ ਸੂਚਨਾ ‘ਤੇ ਬੱਸ ਸਟੈਂਡ ਲਾਧੂਕਾ ਨੇੜਿਓਂ ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਆਕਾਸ਼ ਸਿੰਘ ਅਤੇ ਰਾਜ ਵਾਸੀ ਫ਼ਿਰੋਜ਼ਪੁਰ ਵਜੋਂ ਹੋਈ ਹੈ। ਪੁਲੀਸ ਅਨੁਸਾਰ ਮੁਲਜ਼ਮ ਔਰਤ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ ਅਤੇ ਉਹ ਆਪਣੇ ਭਾਣਜੇ ਨਾਲ ਮਿਲ ਕੇ ਇਸ ਇਲਾਕੇ ਵਿੱਚ ਪਹਿਲਾਂ ਵੀ ਕਈ ਵਾਰ ਹੈਰੋਇਨ ਸਪਲਾਈ ਕਰ ਚੁੱਕੀ ਹੈ।