ਨਵੀਂ ਦਿੱਲੀ, 21 ਜਨਵਰੀ, ਦੇਸ਼ ਕਲਿੱਕ ਬਿਓਰੋ :
ਭਾਜਪਾ ਦੇ ਐਮਪੀ ਨੇ ਇਕ ਵਿਅਕਤੀ ਨੂੰ ਥੱਪੜ ਮਾਰ ਦਿੱਤਾ ਜਿਸ ਤੋਂ ਬਾਅਦ ਭਾਜਪਾ ਵਰਕਰਾਂ ਨੇ ਉਸ ਵਿਅਕਤੀ ਦੀ ਕੁੱਟਮਾਰ ਕੀਤੀ। ਤੇਲੰਗਾਨਾ ਦੇ ਮੇੜਚਲ ਜ਼ਿਲ੍ਹੇ ਵਿੱਚ ਭਾਜਪਾ ਦੇ ਐਮਪੀ ਈਟੇਲਾ ਰਾਜੇਂਦਰ ਨੇ ਇਕ ਵਿਅਕਤੀ ਨੂੰ ਥੱਪੜ ਮਾਰ ਦਿੱਤਾ। ਐਮਪੀ ਵੱਲੋਂ ਥੱਪੜ ਮਾਰੇ ਜਾਣ ਤੋਂ ਬਾਅਦ ਉਥੇ ਮੌਜੂਦ ਭਾਜਪਾ ਦੇ ਵਰਕਰਾਂ ਨੇ ਉਸ ਵਿਅਕਤੀ ਦੀ ਕੁੱਟਮਾਰ ਕੀਤੀ। ਐਮਪੀ ਵੱਲੋਂ ਥੱਪੜ ਮਾਰਨ ਦੀ ਵੀਡੀਓ ਵੀ ਸਾਹਮਣੇ ਆਈ ਹੈ। ਭਾਜਪਾ ਐਮਪੀ ਨੇ ਈਟੇਲਾ ਰਾਜੇਂਦਰ ਨੇ ਲੋਕਾਂ ਦੀ ਜ਼ਮੀਨ ਕਬ਼ਜਾ ਕਰਕੇ ਦਲਾਲੀ ਕਰਨ ਵਾਲੇ ਇਕ ਵਿਅਕਤੀ ਨੂੰ ਥੱਪੜ ਮਾਰ ਦਿੱਤਾ। ਇਸ ਤੋਂ ਬਾਅਦ ਭਾਜਪਾ ਵਰਕਰਾਂ ਨੇ ਉਸ ਵਿਅਕਤੀ ਦੀ ਕੁੱਟ ਮਾਰ ਕੀਤੀ।