ਕੈਨੇਡਾ ‘ਚ ਪੰਜਾਬੀ ਰੇਡੀਓ ਸਟੇਸ਼ਨ ਚਲਾਉਣ ਵਾਲੇ ਮਸ਼ਹੂਰ ਪੱਤਰਕਾਰ ਜੋਗਿੰਦਰ ਬਾਸੀ ਦੇ ਘਰ ‘ਤੇ ਹਮਲਾ
ਚੰਡੀਗੜ੍ਹ, 21 ਜਨਵਰੀ, ਦੇਸ਼ ਕਲਿਕ ਬਿਊਰੋ :
ਭਾਰਤੀ ਮੂਲ ਦੇ ਕੈਨੇਡੀਅਨ ਨਾਗਰਿਕ ਅਤੇ ਕੈਨੇਡਾ ਤੋਂ ਪੰਜਾਬੀ ਰੇਡੀਓ ਸਟੇਸ਼ਨ ਚਲਾਉਣ ਵਾਲੇ ਮਸ਼ਹੂਰ ਪੱਤਰਕਾਰ ਜੋਗਿੰਦਰ ਬਾਸੀ ਦੇ ਘਰ ਸੋਮਵਾਰ ਨੂੰ ਖਾਲਿਸਤਾਨੀਆਂ ਨੇ ਹਮਲਾ ਕਰ ਦਿੱਤਾ। ਇਸ ਘਟਨਾ ਦੀ ਜਾਣਕਾਰੀ ਖੁਦ ਜੋਗਿੰਦਰ ਬਾਸੀ ਨੇ ਸਾਂਝੀ ਕੀਤੀ ਹੈ।
ਹਮਲੇ ਬਾਰੇ ਜੋਗਿੰਦਰ ਬਾਸੀ ਨੇ ਕਿਹਾ ਕਿ ਮੇਰੇ ਘਰ ‘ਤੇ ਭਾਰਤੀ ਸਮੇਂ ਮੁਤਾਬਕ 20 ਜਨਵਰੀ ਸੋਮਵਾਰ ਨੂੰ ਹਮਲਾ ਹੋਇਆ।ਉਨ੍ਹਾਂ ਕਿਹਾ ਕਿ ਸ਼ੁਕਰ ਹੈ ਕਿ ਇਸ ਘਟਨਾ ਵਿਚ ਮੈਂ ਅਤੇ ਮੇਰਾ ਪਰਿਵਾਰ ਪੂਰੀ ਤਰ੍ਹਾਂ ਸੁਰੱਖਿਅਤ ਹਾਂ।ਉਸਨੇ ਇਹ ਵੀ ਕਿਹਾ ਕਿ ਮੈਂ ਅੱਜ ਭਾਰਤ ਵਾਪਸ ਆ ਰਿਹਾ ਹਾਂ।ਇਹ ਹਮਲਾ ਮੇਰੇ ਭਾਰਤ ਪਰਤਣ ਤੋਂ ਪਹਿਲਾਂ ਕੀਤਾ ਗਿਆ।
ਉਨ੍ਹਾਂ ਅੱਗੇ ਕਿਹਾ ਕਿ ਇਹ ਹਮਲਾ ਕਿਸੇ ਹੋਰ ਨੇ ਨਹੀਂ ਸਗੋਂ ਖਾਲਿਸਤਾਨੀ ਬਦਮਾਸ਼ਾਂ ਨੇ ਕੀਤਾ ਹੈ।ਮੈਂ ਇਸ ਸਬੰਧੀ ਕੈਨੇਡਾ ਦੀ ਟੋਰਾਂਟੋ ਪੁਲਿਸ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ।
Published on: ਜਨਵਰੀ 21, 2025 11:59 ਪੂਃ ਦੁਃ