ਬਰਨਾਲਾ, 21 ਜਨਵਰੀ, ਦੇਸ਼ ਕਲਿੱਕ ਬਿਓਰੋ :
ਬਰਨਾਲਾ ਵਿੱਚ ਗੱਡੀ ਹੇਠ ਆਉਣ ਕਾਰਨ ਢਾਈ ਸਾਲ ਬੱਚੀ ਦੀ ਦਰਦਨਾਇਕ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਚਰਚ ਦੇ ਸਾਹਮਣੇ ਇਕ ਨਿੱਜੀ ਸਕੂਲ ਪ੍ਰਬੰਧਕਾਂ ਦੀ ਸਕਾਰਪਿਓ ਗੱਡੀ ਨੇ ਢਾਈ ਸਾਲ ਦੀ ਇਕ ਬੱਚੀ ਨੂੰ ਕੁਚਲ ਦਿੱਤਾ। ਮ੍ਰਿਤਕ ਬੱਚੀ ਦੀ ਪਹਿਚਾਣ ਜੋਆ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਇਹ ਘਟਨਾ ਚਰਚ ਵਿੱਚ ਵਾਪਰੀ ਹੈ। ਮ੍ਰਿਤਕ ਬੱਚੀ ਦੀ ਮਾਂ ਨੇ ਮੰਗ ਕੀਤੀ ਹੈ ਕਿ ਆਰੋਪੀਆਂ ਉਤੇ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ ਦਵਾਇਆ ਜਾਵੇ। ਇਸ ਘਟਨਾ ਦਾ ਪਤਾ ਚਲਦਿਆਂ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।