ਸੁਪਰੀਮ ਕੋਰਟ ‘ਚ ਜਗਤਾਰ ਹਵਾਰਾ ਦੀ ਪਟੀਸ਼ਨ ‘ਤੇ ਅੱਜ ਹੋਵੇਗੀ ਸੁਣਵਾਈ
ਚੰਡੀਗੜ੍ਹ, 21 ਜਨਵਰੀ, ਦੇਸ਼ ਕਲਿਕ ਬਿਊਰੋ :
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਦੋਸ਼ੀ ਜਗਤਾਰ ਹਵਾਰਾ ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਸਬੰਧੀ ਦਾਇਰ ਪਟੀਸ਼ਨ ’ਤੇ ਅੱਜ (21 ਅਕਤੂਬਰ) ਨੂੰ ਸੁਣਵਾਈ ਹੋਵੇਗੀ। ਇਸ ਦੌਰਾਨ ਕੇਂਦਰ, ਦਿੱਲੀ ਅਤੇ ਪੰਜਾਬ ਸਰਕਾਰਾਂ ਵੱਲੋਂ ਅਦਾਲਤ ਵਿੱਚ ਜਵਾਬ ਦਾਖ਼ਲ ਕੀਤੇ ਜਾਣਗੇ।
ਪਿਛਲੀ ਸੁਣਵਾਈ ‘ਤੇ ਅਦਾਲਤ ਨੇ ਤਿੰਨਾਂ ਧਿਰਾਂ ਤੋਂ ਜਵਾਬ ਮੰਗਿਆ ਸੀ।ਹੇਠਲੀ ਅਦਾਲਤ ਨੇ 27 ਮਾਰਚ 2007 ਦੇ ਹੁਕਮਾਂ ਰਾਹੀਂ ਹਵਾਰਾ ਨੂੰ ਦੋਸ਼ੀ ਠਹਿਰਾਇਆ ਅਤੇ ਉਸ ਨੂੰ ਮੌਤ ਦੀ ਸਜ਼ਾ ਸੁਣਾਈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 12 ਅਕਤੂਬਰ 2010 ਦੇ ਹੁਕਮਾਂ ਰਾਹੀਂ ਉਸ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਸੀ।