ਅਬੋਹਰ, 22 ਜਨਵਰੀ, ਦੇਸ਼ ਕਲਿਕ ਬਿਊਰੋ :
ਅਬੋਹਰ ਵਿਖੇ ਦੋਵਾਂ ਧਿਰਾਂ ਵਿਚਕਾਰ ਹੋਈ ਲੜਾਈ ਨੇ ਖੂਨੀ ਟਕਰਾਅ ਦਾ ਰੂਪ ਧਾਰਨ ਕਰ ਲਿਆ। ਇਸ ਮਾਮਲੇ ‘ਚ ਦੋਵੇਂ ਧਿਰਾਂ ਦੇ ਕੁੱਲ 7 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ‘ਚੋਂ 3 ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਰੈਫਰ ਕਰ ਦਿੱਤਾ ਗਿਆ ਹੈ। ਇਹ ਘਟਨਾ ਪਿੰਡ ਪੰਜਕੋਹੀ ਵਿਖੇ ਵਾਪਰੀ।
ਪਹਿਲੀ ਧਿਰ ਦੇ ਸੁਨੀਲ ਕੁਮਾਰ ਅਨੁਸਾਰ ਗੁਆਂਢ ਦਾ ਇੱਕ ਨੌਜਵਾਨ ਉਸ ਦੀ ਨੂੰਹ ’ਤੇ ਬੁਰੀ ਨਜ਼ਰ ਰੱਖ ਰਿਹਾ ਸੀ। ਇਸ ਮਾਮਲੇ ਨੂੰ ਲੈ ਕੇ ਪਹਿਲਾਂ ਵੀ ਝਗੜਾ ਹੋਇਆ ਸੀ, ਜਿਸ ਨੂੰ ਪੰਚਾਇਤ ਵਿੱਚ ਸੁਲਝਾ ਲਿਆ ਗਿਆ ਸੀ। ਪਰ ਬੀਤੀ ਰਾਤ ਜਦੋਂ ਸੁਨੀਲ ਕੰਮ ਤੋਂ ਵਾਪਿਸ ਆ ਰਿਹਾ ਸੀ ਤਾਂ ਗੁਆਂਢੀ ਨੌਜਵਾਨ ਅਤੇ ਉਸਦੇ ਪਰਿਵਾਰ ਵਾਲਿਆਂ ਨੇ ਉਸ ‘ਤੇ ਕੁਹਾੜੀ ਅਤੇ ਹੋਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਉਸ ਨੂੰ ਬਚਾਉਣ ਆਏ ਸੁਨੀਲ ਦੇ ਪਿਤਾ ਓਮ ਪ੍ਰਕਾਸ਼, ਭਤੀਜੇ ਕਾਲੂ ਰਾਮ ਅਤੇ ਅਜੈ ਵੀ ਇਸ ਦੌਰਾਨ ਜ਼ਖ਼ਮੀ ਹੋ ਗਏ। ਦੂਸਰੀ ਧਿਰ ਦੇ ਕੁਲਦੀਪ ਕੁਮਾਰ ਦਾ ਕਹਿਣਾ ਹੈ ਕਿ ਪਹਿਲਾਂ ਉਸ ਦੀ ਗੁਆਂਢ ਦੀ ਇੱਕ ਔਰਤ ਨਾਲ ਗੱਲਬਾਤ ਸੀ, ਜਿਸ ਦਾ ਮਾਮਲਾ ਸ਼ਾਂਤ ਹੋ ਗਿਆ ਸੀ। ਉਸ ਦਾ ਦੋਸ਼ ਹੈ ਕਿ ਜਦੋਂ ਉਹ ਰਾਤ ਨੂੰ ਕੰਮ ਤੋਂ ਵਾਪਸ ਆ ਰਿਹਾ ਸੀ ਤਾਂ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਰਸਤੇ ਵਿਚ ਰੋਕ ਲਿਆ ਅਤੇ ਉਸ ‘ਤੇ ਹਮਲਾ ਕਰ ਦਿੱਤਾ। ਬਚਾਅ ਲਈ ਆਏ ਮਹਿੰਦਰ ਅਤੇ ਬੀਰਬਲ ਨੂੰ ਵੀ ਗੰਭੀਰ ਸੱਟਾਂ ਲੱਗੀਆਂ।
ਅਬੋਹਰ ਵਿਖੇ ਦੋ ਧਿਰਾਂ ਵਿਚਾਲੇ ਖੂਨੀ ਟਕਰਾਅ, 7 ਵਿਅਕਤੀ ਜ਼ਖਮੀ 3 ਦੀ ਹਾਲਤ ਨਾਜ਼ੁਕ