ਜੈਸ਼ੰਕਰ ਨੇ ਅਮਰੀਕੀ ਵਿਦੇਸ਼ ਮੰਤਰੀ ਤੇ NSA ਨਾਲ ਕੀਤੀ ਮੀਟਿੰਗ

ਰਾਸ਼ਟਰੀ


ਵਾਸ਼ਿੰਗਟਨ, 22 ਜਨਵਰੀ, ਦੇਸ਼ ਕਲਿਕ ਬਿਊਰੋ :
ਕਵਾਡ ਮੀਟਿੰਗ ਤੋਂ ਬਾਅਦ ਭਾਰਤ ਅਤੇ ਅਮਰੀਕਾ ਦੇ ਵਿਦੇਸ਼ ਮੰਤਰੀਆਂ ਵਿਚਾਲੇ ਦੁਵੱਲੀ ਮੀਟਿੰਗ ਹੋਈ। ਇਹ ਮੁਲਾਕਾਤ ਇੱਕ ਘੰਟੇ ਤੋਂ ਵੱਧ ਸਮਾਂ ਚੱਲੀ। ਇਸ ਵਿੱਚ ਭਾਰਤੀ ਰਾਜਦੂਤ ਵਿਨੈ ਮੋਹਨ ਕਵਾਤਰਾ ਵੀ ਮੌਜੂਦ ਸਨ।
ਮੀਟਿੰਗ ਤੋਂ ਬਾਅਦ, ਰੂਬੀਓ ਅਤੇ ਜੈਸ਼ੰਕਰ ਨੇ ਇੱਕ ਫੋਟੋ ਸੈਸ਼ਨ ਦੌਰਾਨ ਮੀਡੀਆ ਦੇ ਕੈਮਰਿਆਂ ਸਾਹਮਣੇ ਪੋਜ਼ ਦਿੰਦੇ ਹੋਏ ਹੱਥ ਮਿਲਾਇਆ ਅਤੇ ਮੁਸਕਰਾਏ।ਇਸ ਤੋਂ ਬਾਅਦ ਜੈਸ਼ੰਕਰ ਨੇ ਵ੍ਹਾਈਟ ਹਾਊਸ ‘ਚ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਮਾਈਕ ਵਾਲਟਜ਼ ਨਾਲ ਵੀ ਬੈਠਕ ਕੀਤੀ।
ਇਸੇ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਕਵਾਡ ਦੇਸ਼ਾਂ ਦੀ ਬੈਠਕ ਲਈ ਇਸ ਸਾਲ ਭਾਰਤ ਦਾ ਦੌਰਾ ਕਰ ਸਕਦੇ ਹਨ। ਭਾਰਤ ਆਸਟ੍ਰੇਲੀਆ, ਜਾਪਾਨ ਅਤੇ ਅਮਰੀਕਾ ਦੇ ਨੇਤਾਵਾਂ ਨਾਲ ਕਵਾਡ ਸੰਮੇਲਨ ਦੀ ਮੇਜ਼ਬਾਨੀ ਕਰਨ ਵਾਲਾ ਹੈ। ਇਹ ਕਾਨਫਰੰਸ ਅਪ੍ਰੈਲ ਜਾਂ ਅਕਤੂਬਰ ਵਿੱਚ ਆਯੋਜਿਤ ਕੀਤੀ ਜਾ ਸਕਦੀ ਹੈ।

Published on: ਜਨਵਰੀ 22, 2025 11:12 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।