ਜਲੰਧਰ, 22 ਜਨਵਰੀ, ਦੇਸ਼ ਕਲਿਕ ਬਿਊਰੋ :
ਜਲੰਧਰ ਦੇ ਪਠਾਨਕੋਟ ਰੋਡ ’ਤੇ ਅੱਜ ਸਵੇਰੇ ਉਦੋਂ ਵੱਡਾ ਹਾਦਸਾ ਵਾਪਰਿਆ ਜਦੋਂ ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੇ ਮੋਟਰਸਾਈਕਲ ਸਵਾਰ ਸਮੇਤ ਤਿੰਨ ਲੋਕਾਂ ਨੂੰ ਕੁਚਲ ਦਿੱਤਾ।ਪ੍ਰਾਪਤ ਜਾਣਕਾਰੀ ਮੁਤਾਬਕ, ਮੋਟਰਸਾਈਕਲ ਸਵਾਰ ਵਿਅਕਤੀ ਮਹਿੰਦਰ ਸਿੰਘ ਪੁੱਤਰ ਹਰਪ੍ਰੀਤ ਸਿੰਘ, ਵਾਸੀ ਕਾਲਾ ਬੱਕਰਾ ਦੀ ਮੌਤ ਹੋ ਗਈ।
ਦੋ ਹੋਰ ਜ਼ਖ਼ਮੀ, ਜਿਨ੍ਹਾਂ ਵਿੱਚ ਇਕ ਫੇਰੀ ਵਾਲਾ ਸ਼ਾਮਲ ਹੈ, ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮਕਸੂਦਾਂ ਥਾਣੇ ਦੇ ਏ.ਐਸ.ਆਈ. ਨਰਿੰਦਰ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ। ਬੱਸ ਨੂੰ ਕਬਜ਼ੇ ਵਿਚ ਲਿਆ ਗਿਆ ਹੈ, ਜਦਕਿ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।
ਘਟਨਾ ਦੇ ਗਵਾਹਾਂ ਮੁਤਾਬਕ, ਡਰਾਈਵਰ ਨਸ਼ੇ ਵਿਚ ਸੀ। ਹਾਦਸੇ ਤੋਂ ਬਾਅਦ ਸਵਾਰੀਆਂ ਨੂੰ ਦੂਜੀ ਬੱਸ ‘ਚ ਤਬਦੀਲ ਕੀਤਾ ਗਿਆ। ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰੱਖਿਆ ਗਿਆ ਹੈ।10:36 AM
Published on: ਜਨਵਰੀ 22, 2025 10:39 ਪੂਃ ਦੁਃ